ਸੁਚੇਤ ਰਹਿਣ ਕਿਸਾਨ; ਮੋਰਚੇ ‘ਚ ਹੋ ਸਕਦੀ ਹੈ ਘੁਸਪੈਠ: ਜਥੇਦਾਰ ਅਕਾਲ ਤਖ਼ਤ

ਤਲਵੰਡੀ ਸਾਬੋ: ਇੱਕ ਵਾਰ ਫ਼ਿਰ ਕਿਸਾਨਾਂ ਦੀ ਹਮਾਇਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਅੱਜ ਕਿਹਾ ਕਿ ਕੇਂਦਰ ਸਰਕਾਰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨ ਵਾਪਸ ਲਵੇ, ਉੱਥੇ ਹੀ ਉਨ੍ਹਾਂ ਨੇ ਦਿੱਲੀ ਮੋਰਚੇ ‘ਤੇ ਬੈਠੇ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਮੋਰਚੇ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚੇ ‘ਚ ਘੁਸਪੈਠ ਕਰ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਨੂੰ ਤੰਗ ਕੀਤਾ ਹੋਇਆ ਹੈ। ਪਹਿਲਾਂ ਨੋਟਬੰਦੀ, ਫ਼ਿਰ ਜੀ.ਐੱਸ.ਟੀ. ਤੇ ਹੁਣ ਖ਼ੇਤੀ ਕਾਨੂੰਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਸਿੱਖ ਕੌਮ ਕਿਸਾਨਾਂ ਲਈ ਲਗਾਤਾਰ ਅਰਦਾਸਾਂ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ਕੂਚ ਦੇ ਦਿੱਤੇ ਸੱਦੇ ‘ਤੇ ਮੱਦੇਨਜ਼ਰ ਦਿੱਲੀ ਵੱਲ ਜਾ ਰਹੇ ਕਿਸਾਨਾਂ ‘ਤੇ ਪੰਜਾਬ ਹਰਿਆਣਾ ਹੱਦਾਂ ‘ਤੇ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਤਸ਼ੱਦਦ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ ਕੀਤੀ ਗਈ ਸੀ।

  • 229
  •  
  •  
  •  
  •