ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਬਾਰੇ ਸੁਪਰੀਮ ਕੋਰਟ ਨੇ ਸੁਆਲ ਉਠਾਏ

ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਘਟਾਉਣ ਬਾਰੇ ਪ੍ਰਸਤਾਵ ਰਾਸ਼ਟਰਪਤੀ ਨੂੰ ਨਹੀਂ ਭੇਜਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਸਮੇਂ ਇਸ ਦੀ ਜਾਣਕਾਰੀ ਉਸ ਨੂੰ ਦੇਣ ਲਈ ਕਿਹਾ।

ਜਿਕਰਯੋਗ ਹੈ ਕਿ 31 ਅਗਸਤ 1995 ਨੂੰ ਹੋਏ ਹਮਲੇ ਵਿੱਚ ਬੇਅੰਤ ਸਿੰਘ (ਪੰਜਾਬ ਦੇ ਸਾਬਕਾ ਮੁੱਖ ਮੰਤਰੀ) ਦੀ ਮੌਤ ਹੋਈ ਸੀ ਅਤੇ 25 ਦਸੰਬਰ 1997 ਨੂੰ ਰਾਜੋਆਣਾ ਨੇ ਇਸ ਹੱਤਿਆ ਵਿੱਚ ਆਪਣੀ ਸ਼ਮੂਲੀਅਤ ਨੂੰ ਕਬੂਲ ਕਰ ਲਿਆ। ਰਾਜੋਆਣਾ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਅਤੇ ਉਸ ਦੀ ਫਾਂਸੀ 31 ਮਾਰਚ 2012 ਨੂੰ ਹੋਣੀ ਸੀ। 28 ਮਾਰਚ 2012 ਨੂੰ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਦਾਇਰ ਕੀਤੀ ਗਈ ਅਪੀਲ ਅਤੇ ਪੰਜਾਬ ਵਿਚ ਵਧ ਰਹੇ ਰੋਹ ਨੂੰ ਦੇਖਦਿਆਂ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਫਾਂਸੀ’ ਤੇ ਰੋਕ ਲਗਾ ਦਿੱਤੀ।

  • 547
  •  
  •  
  •  
  •