ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮੁਜ਼ਾਹਰਾ ਕਰਨ ਦਾ ਅਧਿਕਾਰ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰਸ ਨੇ ਭਾਰਤ ‘ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਤੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਲੋਕਾਂ ਦਾ ਹੱਕ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ। ਭਾਰਤ ਨੇ ਕਿਸਾਨਾਂ ਦੁਆਰਾ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ‘ਤੇ ਵਿਦੇਸ਼ੀ ਨੇਤਾਵਾਂ ਦੁਆਰਾ ਕੀਤੀਆਂ ਗਈਆਂ ਟਿੱਪਣੀਆਂ ਨੂੰ ‘ਅਣ-ਚਾਹਿਆ’ ਤੇ ‘ਗ਼ੈਰ-ਜ਼ਰੂਰੀ’ ਦੱਸਿਆ ਅਤੇ ਕਿਹਾ ਕਿ ਇਹ ਮਾਮਲਾ ਇਕ ਲੋਕਤੰਤਰਿਕ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਿਤ ਹੈ।

ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਸ਼ੁੱਕਰਵਾਰ ਨੂੰ ਇਹ ਕਿਹਾ ਕਿ ਜਿੱਥੋਂ ਤੱਕ ਭਾਰਤ ਦਾ ਸਵਾਲ ਹੈ, ਤਾਂ ਮੈਂ ਇਨ੍ਹਾਂ ਮੁੱਦਿਆਂ ਨੂੰ ਚੁੱਕਣ ਵਾਲੇ ਹੋਰ ਲੋਕਾਂ ਨੂੰ ਇਹੀ ਕਿਹਾ ਹੈ ਕਿ ਸ਼ਾਂਤਮਈ ਅੰਦੋਲਨ ਕਰਨਾ ਲੋਕਾਂ ਦਾ ਹੱਕ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣ ਚਾਹੀਦਾ ਹੈ। ਦੁਜਾਰਿਕ ਭਾਰਤ ‘ਚ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਇਕ ਸਵਾਲ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਸਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਇਲਾਵਾ ਕਈ ਵਿਦੇਸ਼ੀ ਨੇਤਾਵਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਚੁੱਕੀਆਂ ਹਨ, ਜਿਸ ‘ਚ ਉਨ੍ਹਾਂ ਨੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨਾਂ ‘ਤੇ ਅੱਥਰੂ ਗੈਸ ਅਤੇ ਜਲਤੋਪਾਂ ਦੀ ਵਰਤੋਂ ਕਰਨ ‘ਤੇ ਭਾਰਤ ਸਰਕਾਰ ਦੀ ਨਿਖੇਧੀ ਕੀਤੀ ਹੈ।

  • 1.2K
  •  
  •  
  •  
  •