ਕਿਸਾਨੀ ਸੰਘਰਸ਼: ਸ੍ਰੀ ਅਕਾਲ ਤਖ਼ਤ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਤੀ ਅਰਦਾਸ

ਅੰਮ੍ਰਿਤਸਰ (ਜਸਵੰਤ ਸਿੰਘ ਜੱਸ): ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਜਿੱਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ।

ਕਿਸਾਨਾਂ ਦੇ ਹੱਕ ‘ਚ ਅੱਜ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਦੌਰਾਨ ਅਰਦਾਸ ਸਮਾਗਮ ਕਰਵਾਉਣ ਦਾ ਐਲਾਨ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਤਿਕਾਰ ਵਜੋਂ ਆਰਥਿਕ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ।

ਇਸ ਸਬੰਧ ‘ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੈਂਬਰ ਗੁਰਮੀਤ ਸਿੰਘ ਬੂਹ ਅਤੇ ਸਕੱਤਰ ਮਹਿੰਦਰ ਸਿੰਘ ਆਹਲੀ ਸਮੇਤ ਹੋਰ ਵੱਖ-ਵੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

  • 99
  •  
  •  
  •  
  •