ਭਾਜਪਾ ਤੋਂ ਦੂਰੀ ਬਾਅਦ ਅਕਾਲੀ ਦਲ ਨੇ ਸ਼ਿਵ ਸੈਨਾ ਵੱਲ ਹੱਥ ਵਧਾਇਆ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਭਾਜਪਾ ਤੋਂ ਬਾਅਦ ਹਿੰਦੂ ਰਾਸ਼ਟਰਵਾਦੀ ਪਾਰਟੀ ਸ਼ਿਵ ਸੈਨਾ ਨਾਲ ਨੇੜਤਾ ਕਰਨੀ ਸ਼ੁਰੂ ਕੀਤੀ ਹੈ ਇਸ ਮਕਸਦ ਲਈ ਇਕ ਵਫਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ ਦੇ ਬੇਟੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲਿਆ ਹੈ। ਚੰਦੂਮਾਜਰਾ ਇਸੇ ਲੜੀ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲੇ ਅਤੇ ਕਈ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਬੋਰਡ ਮੈਂਬਰਾਨ ਗੁਰਿੰਦਰ ਸਿੰਘ ਬਾਵਾ ਤੇ ਹਰਪ੍ਰੀਤ ਸਿੰਘ ਅਤੇ ਸੇਵਾ ਮੁਕਤ ਜੱਜ ਵੀ ਸਨ।

ਉਝ ਦੱਸਿਆ ਇਹ ਜਾ ਰਿਹਾ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੀ ਜ਼ਿੰਮੇਵਾਰੀ ਮਗਰੋਂ ਸੂਬਿਆਂ ਨੂੰ ਵੱਧ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਸਭਨਾਂ ਖੇਤਰੀ ਪਾਰਟੀਆਂ ਨੂੰ ਇੱਕਮੁੱਠ ਕਰਨ ਦਾ ਬੀੜਾ ਚੁੱਕਿਆ ਹੈ। ਇਸ ਤਾਹਿਤ ਚੰਦੂਮਾਜਰਾ ਹੁਣ ਤੱਕ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ।
ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਮੀਟਿੰਗ ਦੌਰਾਨ ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ। ਠਾਕਰੇ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਔਕੜਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ

  • 223
  •  
  •  
  •  
  •