ਕੇਂਦਰ ਦੀ ਲਿਖਤੀ ਤਜਵੀਜ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ, ਕੀਤੇ ਕਈ ਹੋਰ ਐਲਾਨ

ਨਵੇਂ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ’ਤੇ ਅੜੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋ ਭੇਜੀ ਗਈ ਤਜਵੀਜ਼ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਪ੍ਰਸਤਾਵ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ ਅਤੇ ਨਾ ਹੀ ਇਹ ਕਿਸਾਨੀ ਮੰਗਾਂ ’ਤੇ ਖਰੇ ਉੱਤਰਦੇ ਹਨ। ਇਸ ਦੇ ਨਾਲ ਐਲਾਨ ਕੀਤਾ ਗਿਆ ਕਿ 14 ਦਸੰਬਰ ਨੂੰ ਸਾਰੇ ਦੇਸ਼ ਵਿੱਚ ਧਰਨੇ ਦਿੱਤੇ ਜਾਣਗੇ। ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਸ਼ੰਘਰਸ਼ ਜਾਰੀ ਰੱਖਣਗੀਆਂ।

ਇਸ ਪ੍ਰਸਤਾਵ ਨੂੰ ਰੱਦ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਮੀਟਿੰਗ ਹੋਈ, ਜਿਸ ਵਿਚ 40 ਜਥੇਬੰਦੀਆਂ ਵਲੋਂ ਭਾਗ ਲਿਆ ਗਿਆ। ਕਿਸਾਨਾਂ ਨੇ ਐਲਾਨ ਕੀਤਾ ਕਿ ਜੀਓ ਉਤਪਾਦਾਂ ਦਾ ਬਾਈਕਾਟ ਕੀਤਾ ਜਾਵੇਗਾ। ਭਾਜਪਾ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਹ 12 ਦਸੰਬਰ ਤੱਕ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰਨਗੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਜਿਹੋ ਜਿਹਾ ਉਸ ਨੇ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਉਸ ਨੂੰ ਦੇਖਦਿਆਂ ਅੱਗੇ ਗੱਲਬਾਤ ਨਹੀਂ ਹੋ ਸਕਦੀ।

  • 99
  •  
  •  
  •  
  •