ਬ੍ਰਿਟੇਨ ਦੀ ਸੰਸਦ ‘ਚ ਗੂੰਜਿਆ ਕਿਸਾਨੀ ਮੁੱਦਾ, ਜੌਨਸਨ ਬੋਲੇ ਇਹ ਭਾਰਤ-ਪਾਕਿ ਦਾ ਮਾਮਲਾ
ਲੰਡਨ: ਕਿਸਾਨਾਂ ਦਾ ਅੰਦੋਲਨ ਹੁਣ ਕੌਮਾਂਤਰੀ ਪੱਧਰ ‘ਤੇ ਪਹੁੰਚ ਚੁੱਕਾ ਹੈ ਕੈਨੇਡਾ ਅਤੇ ਯੂਐਨ ਨੇ ਵੀ ਇਸ ਮੁੱਦੇ ‘ਤੇ ਬਿਆਨ ਜਾਰੀ ਕੀਤਾ, ਹੁਣ ਬ੍ਰਿਟੇਨ ਦੀ ਪਾਰਲੀਮੈਂਟ ਵਿੱਚ ਕਿਸਾਨੀ ਅੰਦੋਲਨ ਨੂੰ ਲੈਕੇ ਆਵਾਜ਼ ਚੁੱਕੀ ਗਈ ਹੈ ਅਤੇ ਸਿੱਧੇ-ਸਿੱਧੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਦਖ਼ਲ ਦੀ ਮੰਗ ਕੀਤੀ ਗਈ ਹੈ, ਪਰ ਜੋ ਜਵਾਬ ਆਇਆ ਉਸ ਨੂੰ ਸੁਣ ਕੇ ਸਾਰੇ ਹੈਰਾਨ ਰਹਿ ਗਏ।
Many were horrified to see water cannon, tear gas and brute force being used against farmers peacefully protesting in India about #FarmersBill2020.
— Tanmanjeet Singh Dhesi MP (@TanDhesi) December 9, 2020
Everyone has the fundamental right to protest peacefully.
But it might help if our PM actually knew what he was talking about! pic.twitter.com/EvqGHMhW0Y
ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਜੌਨਸਨ ਦੇ ਜਵਾਬ ਤੋਂ ਹੈਰਾਨ ਹੋ ਕੇ ਤੁਰੰਤ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਟਵਿੱਟਰ ‘ਤੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ ‘ਤੇ ਪ੍ਰਤੀਕਿਰਿਆ ਦੇ ਰਹੇ ਹਨ। ਦਰਸਅਲ ਢੇਸੀ ਨੇ ਭਾਰਤ ਵਿਚ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਸੰਸਦ ਵਿਚ ਪੁੱਛਿਆ ਕਿ, ”ਕੀ ਜੌਨਸਨ, ਬ੍ਰਿਟੇਨ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਾਉਣਗੇ।” ਇਸ ਸਵਾਲ ਦੇ ਜਵਾਬ ਵਿਚ ਜੌਨਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਉੱਥੇ ਦੀਆਂ ਸਰਕਾਰਾਂ ਕਰ ਸਕਦੀਆਂ ਹੈ।