”ਕਿਸਾਨੀ ਮਸਲੇ ‘ਤੇ ਅੜੀ ਕਰਕੇ ਇੰਦਰਾ ਗਾਂਧੀ ਵਾਲੀ ਗ਼ਲਤੀ ਦੁਹਰਾ ਰਿਹਾ ਹੈ ਮੋਦੀ”

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਤੇ ਕੇਂਦਰ ਵਿਚਾਲੇ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਹਰ ਵਾਰ ਇਹ ਬੇਨਤੀਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਕਾਨੂੰਨ ਵਾਪਸ ਨਾਲ ਲੈਣ ‘ਤੇ ਅੜੀ ਹੋਈ ਹੈ। ਹੁਣ ਮਹਾਰਾਸ਼ਟਰ ਦੇ ਵੱਡੇ ਕਿਸਾਨ ਆਗੂ ਅਤੇ ਸਾਬਕਾ ਐਮ ਪੀ ਰਾਜੂ ਸ਼ੈਟੀ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਗੱਲ ਨਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਲੀ ਗ਼ਲਤੀ ਦੁਹਰਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਦੋਂ ਪੁੱਛਿਆ ਗਿਆ ਕਿ ਦੋਵੇਂ ਧਿਰਾਂ ਕਿਸੇ ਤਰ੍ਹਾਂ ਦੇ ਸਮਝੌਤੇ ਉਪਰ ਰਾਜ਼ੀ ਨਹੀਂ ਤਾਂ ਇਸ ਦੇ ਕੀ ਨਤੀਜੇ ਨਿਕਲ ਸਕਦੇ ਹਨ, ਤਾਂ ਇਸ ਦੇ ਜਵਾਬ ਵਜੋਂ ਰਾਜੂ ਸ਼ੈਟੀ ਨੇ ਕਿਹਾ ਕਿ ਅੱਸੀਵੇਂ ਦਹਾਕੇ ਵਿੱਚ ਇੰਦਰਾ ਗਾਂਧੀ ਨੇ ਵੀ ਪੰਜਾਬ ਦੇ ਲੋਕਾਂ ਦੀ ਗੱਲ ਨਹੀਂ ਸੀ ਸੁਣੀ ਜਿਸ ਦਾ ਨਤੀਜਾ ਸਾਰੇ ਦੇਸ਼ ਨੇ ਦੇਖਿਆ ਹੈ। ਸ਼ੈਟੀ ਨੇ ਕਿਹਾ ਕਿ ਜੇ ਹੁਣ ਵੀ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣਦੀ ਤਾਂ ਭਾਰਤ ਵਿਰੋਧੀ ਤਾਕਤਾਂ ਇਸ ਦਾ ਫਾਇਦਾ ਉਠਾਉਣਗੀਆਂ ਅਤੇ ਦੇਸ਼ ਨੂੰ ਲੰਮੇ ਸਮੇਂ ਵਾਸਤੇ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

  • 2.4K
  •  
  •  
  •  
  •