ਕਿਸਾਨ ਅੰਦੋਲਨ ਦੇ ਮਸਲੇ ‘ਤੇ ਸੁਪਰੀਮ ਕੋਰਟ ਬਣਾਏਗੀ ਕਮੇਟੀ

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਅੱਜ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਕੇਂਦਰ, ਪੰਜਾਬ ਤੇ ਹਰਿਆਣਾ ਨੂੰ ਨੋਟਿਸ ਜਾਰੀ ਕਰਕੇ ਕੱਲ੍ਹ ਤੱਕ ਜੁਆਬ ਮੰਗਿਆ ਹੈ। ਇਸ ਮਾਮਲੇ ’ਤੇ 17 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ। ਅਦਾਲਤ ਨੇ ਸੰਕੇਤ ਦਿੱਤਾ ਕਿ ਉਹ ਇਸ ਮਾਮਲੇ ਵਿੱਚ ਕਮੇਟੀ ਬਣਾਏਗੀ ਤੇ ਉਹ ਮਾਮਲਾ ਸੁਝਾਏਗੀ। ਇਸ ਕਮੇਟੀ ਵਿੱਚ ਸਰਕਾਰ ਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ। ਇਹ ਪਟੀਸ਼ਨਾਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾਉਣ ਲਈ ਪਾਈਆਂ ਗਈਆਂ ਹਨ।

ਅਦਾਲਤ ਨੇ ਪਟੀਸ਼ਨਰਾਂ ਨੂੰ, ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਨੂੰ ਧਿਰ ਬਣਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸਰਵਉੱਚ ਅਦਾਲਤ ਨੇ ਕੇਂਦਰ ਨੂੰ ਕਿਹਾ ਕਿ ਸਰਕਾਰ ਕਿਸਾਨ ਹਿੱਤਾਂ ਦੇ ਖ਼ਿਲਾਫ਼ ਕੁੱਝ ਨਹੀਂ ਕਰੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ‘ਅਜਿਹਾ ਲੱਗਦਾ ਹੈ ਕਿ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਨਾਲ ਇਹ ਮਸਲਾ ਹੱਲ ਹੁੰਦਾ ਜਾਪਦਾ ਨਹੀਂ’।

  • 58
  •  
  •  
  •  
  •