ਇਹ ਖੇਤੀ ਕਾਨੂੰਨ 20-30 ਸਾਲ ਪਹਿਲਾਂ ਬਣ ਜਾਣੇ ਚਾਹੀਦੇ ਸਨ: ਮੋਦੀ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਹੱਕ ‘ਚ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਇਸ ਸੰਬੋਧਨ ਨਾਲ ਜਾਪ ਰਿਹਾ ਹੈ ਕਿ ਮੋਦੀ ਸਰਕਾਰ ਕਾਨੂੰਨ ਲਾਗੂ ਕਰਨ ਲਈ ਬਜ਼ਿੱਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਵਿਰੋਧੀ ਧਿਰਾਂ ਭਰਮ ਫੈਲਾ ਰਹੀਆਂ ਹਨ ਤੇ ਕਿਸਾਨਾਂ ਨੂੰ ਵਰਗ਼ਲਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਖ਼ਤਮ ਨਹੀਂ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਰਾਤੋਂ ਰਾਤ ਨਹੀਂ ਲਿਆਂਦੇ ਗਏ, ਇਨ੍ਹਾਂ ‘ਤੇ 20-22 ਸਾਲ ‘ਚ ਹਰ ਸਰਕਾਰ ਨੇ ਵਿਆਪਕ ਚਰਚਾ ਕੀਤੀ ਹੈ ਤੇ ਸਿਆਸੀ ਪਾਰਟੀਆਂ, ਮਾਹਿਰ ਤੇ ਕਿਸਾਨ ਅਰਸੇ ਤੋਂ ਮੰਗ ਕਰ ਰਹੇ ਸਨ। ਮੋਦੀ ਨੇ ਕਿਹਾ ਕਿ ਅਜਿਹੇ ਸੁਧਾਰ 25-30 ਸਾਲ ਪਹਿਲਾਂ ਹੀ ਹੋਣੇ ਚਾਹੀਦੇ ਸਨ। ਉਹ ਹੁਣ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਉਨ੍ਹਾਂ ਸਿਆਸੀ ਪਾਰਟੀਆਂ ਤੋਂ ਜੁਆਬ ਮੰਗਣਾ ਚਾਹੀਦਾ ਹੈ ਜਿਨ੍ਹਾਂ ਨੇ ਖੇਤੀ ਵਿੱਚ ਸੁਧਾਰਾਂ ਦੀ ਗੱਲ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਕੀਤੀ ਸੀ। ਸਰਕਾਰਾਂ ਲੰਮੇ ਸਮੇਂ ਤੱਕ ਸਵਾਮੀਨਾਥਨ ਰਿਪੋਰਟ ਉਪਰ ਬੈਠੀਆਂ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਾਗੂ ਕੀਤਾ।

  • 122
  •  
  •  
  •  
  •