ਭਾਰਤ ‘ਚ ਕੋਰੋਨਾ ਦੇ ਮਾਮਲੇ ਇਕ ਕਰੋੜ ਤੋਂ ਪਾਰ

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਇਕ ਕਰੋੜ ਤੋਂ ਪਾਰ ਹੋ ਗਿਆ। ਅਮਰੀਕਾ 1 ਕਰੋੜ 78 ਲੱਖ ਤੋਂ ਵੱਧ ਕੋਰੋਨਾ ਪੀੜਤਾਂ ਨਾਲ ਪਹਿਲੇ ਨੰਬਰ ‘ਤੇ ਹੈ। 30 ਜਨਵਰੀ ਨੂੰ ਕੇਰਲ ‘ਚ ਜਾਨਲੇਵਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ 324 ਦਿਨਾਂ ਦੇ ਅੰਦਰ ਇਹ ਅੰਕੜਾ ਇਕ ਕਰੋੜ ਤੋਂ ਪਾਰ ਪਹੁੰਚ ਗਿਆ ਹੈ।

ਭਾਰਤ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 10004599 ਤੱਕ ਪਹੁੰਚ ਗਈ ਹੈ। 24 ਘੰਟਿਆਂ ਦੌਰਾਨ 25152 ਨਵੇਂ ਕੇਸ ਸਾਹਮਣੇ ਆਏ ਹਨ ਤੇ 347 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 1,45,136 ਹੋ ਗਈ ਹੈ। ਹਾਲਾਂਕਿ, ਦੇਸ਼ ‘ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਰਫ਼ਤਾਰ ਵੀ ਕਾਫੀ ਤੇਜ਼ ਹੈ ਤੇ ਹੁਣ ਤੱਕ 95.41 ਫ਼ੀਸਦੀ (95 ਲੱਖ ਤੋਂ ਵੱਧ) ਲੋਕ ਵਾਇਰਸ ਖ਼ਿਲਾਫ਼ ਜੰਗ ਜਿੱਤ ਚੁੱਕੇ ਹਨ, ਜਦੋਂਕਿ 3.09 ਲੱਖ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦੇ ਡਾਇਰੈਕਟਰ ਡਾ: ਬਲਰਾਮ ਭਾਰਗਵ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ।

  • 52
  •  
  •  
  •  
  •