ਕੇਂਦਰ ਸਰਕਾਰ ਨੇ ਫ਼ਿਰ ਭੇਜੀ ਕਿਸਾਨਾਂ ਨੂੰ ਚਿੱਠੀ, ਕਿਹਾ- ਗੱਲਬਾਤ ਲਈ ਤਰੀਕ ਦੱਸੋ

ਨਵੀਂ ਦਿੱਲੀ: ਖੇਤੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਅੱਜ ਨੂੰ 29ਵਾਂ ਦਿਨ ਹੈ। ਇਸ ਵਿਚ ਸਰਕਾਰ ਵੱਲੋਂ ਕਿਸਾਨਾਂ ਨੂੰ ਇਕ ਹੋਰ ਚਿੱਠੀ ਲਿਖੀ ਗਈ ਹੈ। ਖੇਤੀਬਾੜੀ ਮੰਤਰਾਲੇ ਵਲੋਂ ਲਿਖੀ ਗਈ ਚਿੱਠੀ ‘ਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀ ਹਰ ਮੰਗ ‘ਤੇ ਚਰਚਾ ਕਰਨ ਲਈ ਤਿਆਰ ਹੈ। ਸਰਕਾਰ ਨੇ ਕਿਹਾ ਹੈ ਕਿ ਹਾਲੇ ਵੀ ਗੱਲਬਾਤ ਦੇ ਰਸਤੇ ਖੁੱਲ੍ਹੇ ਹੋਏ ਹਨ। ਚਿੱਠੀ ‘ਚ ਲਿਖਿਆ ਗਿਆ ਹੈ ਕਿ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖਣਾ ਜ਼ਰੂਰੀ ਹੈ।

ਕਿਹਾ ਗਿਆ ਹੈ ਕਿ ਦੇਸ਼ ਦੀਆਂ ਕਈ ਸਥਾਪਤ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਦੀ ਆਦਰਪੂਰਵਕ ਗੱਲ ਸੁਣਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਇਸ ਤੋਂ ਇਨਕਾਰ ਨਹੀਂ ਕਰ ਸਕਦੀ। ਸੰਯੁਕਤ ਕਿਸਾਨ ਮੋਰਚਾ ਦੇ ਅਧੀਨ ਅੰਦੋਲਨਕਾਰੀ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਸਰਕਾਰ ਵਲੋਂ ਬਹੁਤ ਹੀ ਸਨਮਾਨਜਨਕ ਤਰੀਕੇ ਨਾਲ ਅਤੇ ਖੁੱਲ੍ਹੇ ਮਨ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਗਈ ਹੈ ਅਤੇ ਅੱਗੇ ਵੀ ਤੁਹਾਡੀ ਸਹੂਲਤ ਅਨੁਸਾਰ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ।

  • 66
  •  
  •  
  •  
  •