ਖੇਤੀ ਕਾਨੂੰਨਾਂ ਖ਼ਿਲਾਫ਼ ਪਟਨਾ ‘ਚ ਪ੍ਰਦਰਸ਼ਨ, ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ

ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਿਛਲੇ ਕਰੀਬ ਇਕ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਦਾ ਅਸਰ ਹੁਣ ਬਿਹਾਰ ‘ਚ ਵੀ ਦਿਸਣ ਲੱਗਾ ਹੈ। ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਅਤੇ ਖੱਬੇ ਪੱਖੀ ਪਾਰਟੀਆਂ ਵਲੋਂ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ ‘ਚ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਪੁਲਿਸ ਨੇ ਇਸ ਮਾਰਚ ਨੂੰ ਰਸਤੇ ‘ਚ ਹੀ ਰੋਕ ਦਿੱਤਾ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ ਅਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ।

  • 121
  •  
  •  
  •  
  •