ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ 11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ ਦਾ ਹੱਲ ਕੱਢਿਆ ਜਾਵੇ। ਇਸ ਦੇ ਨਾਲ ਹੀ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਇਕ ਹੋਰ ਪਟੀਸ਼ਨ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਐਮ. ਐਲ. ਸ਼ਰਮਾ ਵਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ।ਫਿਲਹਾਲ ਸਾਰੀਆਂ ਪਟੀਸ਼ਨਾਂ ‘ਤੇ ਹੁਣ 11 ਜਨਵਰੀ ਸੋਮਵਾਰ ਨੂੰ ਸੁਣਵਾਈ ਹੋਵੇਗੀ।

ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਉਪਰ ਗੱਲਬਾਤ ਉਸਾਰੂ ਹੋ ਰਹੀ ਹੈ, ਜਿਸ ’ਤੇ ਅਦਾਲਤ ਨੇ ਕਿਹਾ ਕਿ ਉਹ ਗੱਲਬਾਤ ਨੂੰ ਜਾਰੀ ਰੱਖਣ ਦੇ ਹੱਕ ਵਿੱਚ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਸਰਕਾਰ ਅਤੇ ਕਿਸਾਨਾਂ ਦਰਮਿਆਨ “ਸ਼ਾਂਤ ਮਾਹੌਲ” ਵਿੱਚ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟੀਸ਼ਨਾਂ ’ਤੇ 8 ਜਨਵਰੀ ਨੂੰ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ। ਬੈਂਚ ਨੇ ਕਿਹਾ, “ਅਸੀਂ ਸਥਿਤੀ ਨੂੰ ਸਮਝਦੇ ਹਾਂ ਅਤੇ ਗੱਲਬਾਤ ਨੂੰ ਉਤਸ਼ਾਹਤ ਕਰਦੇ ਹਾਂ। ਜੇ ਤੁਸੀਂ ਚੱਲ ਰਹੀ ਗੱਲਬਾਤ ਬਾਰੇ ਲਿਖਤੀ ਰੂਪ ਵਿੱਚ ਇਸ ਨੂੰ ਦਿੰਦੇ ਹੋ ਤਾਂ ਅਸੀਂ ਕੇਸ ਦੀ ਸੁਣਵਾਈ ਸੋਮਵਾਰ 11 ਜਨਵਰੀ ਤੱਕ ਮੁਲਤਵੀ ਕਰ ਸਕਦੇ ਹਾਂ। ”

  • 25
  •  
  •  
  •  
  •