13 ਜਨਵਰੀ ਨੂੰ ਸਿੱਖ-ਮੁਸਲਿਮ ਏਕਤਾ ਦਿਵਸ ਵਜੋਂ ਮਨਾਉਣ ਦਾ ਸੱਦਾ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.) ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਨੇ ਇੱਕ ਸਾਂਝੇ ਬਿਆਨ ਵਿਚ ਸੰਸਾਰ ਭਰ ਵਿਚਲੇ ਗੁਰਦੁਆਰਾ ਸਾਹਿਬਾਨਾਂ ਤੇ ਖਾਲਸਾ ਪੰਥ ਨੂੰ ਬੇਨਤੀ ਭਰੇ ਸੰਦੇਸ਼ ਵਿਚ ਕਿਹਾ ਹੈ ਕਿ ਹਰ ਸਾਲ 13 ਜਨਵਰੀ ਨੂੰ ਸਿੱਖ-ਮੁਸਲਿਮ ਏਕਤਾ ਤੇ ਅਰਦਾਸ ਦੇ ਦਿਨ ਵਜੋਂ ਮਨਾਇਆ ਜਾਵੇ।

ਇੱਕ ਸਾਂਝੇ ਬਿਆਨ ਵਿਚ ਏ.ਜੀ.ਪੀ.ਸੀ. ਦੇ ਕੋਆਰਡੀਨੇਟਰ ਡਾ: ਪ੍ਰਿਤਪਾਲ ਸਿੰਘ ਤੇ ਪੀ.ਐਸ.ਜੀ.ਪੀ.ਸੀ. ਦੇ ਸਕੱਤਰ ਅਮੀਰ ਸਿੰਘ ਨੇ ਕਿਹਾ ਹੈ ਕਿ 13 ਜਨਵਰੀ ਇਕ ਇਤਿਹਾਸਕ ਦਿਨ ਹੈ, ਕਿਉਂਕਿ ਇਸ ਦਿਨ ਸਾਈਂ ਹਜ਼ਰਤ ਮੀਆਂ ਮੀਰ ਨੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸੱਦੇ ‘ਤੇ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਸੀ। ਦੋਵਾਂ ਸਿੱਖ ਆਗੂਆਂ ਨੇ ਕਿਹਾ ਕਿ ਸਿੱਖ-ਮੁਸਲਿਮ ਏਕਤਾ ਤੇ ਦੋਸਤੀ ਵਜੋਂ ਇਹ ਦਿਨ ਇਤਿਹਾਸਕ ਮਹੱਤਤਾ ਵਾਲਾ ਦਿਨ ਹੈ ਤੇ ਦੋਵਾਂ ਭਾਈਚਾਰਿਆਂ ਦੇ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਵਾਸਤੇ ਇਕ ਮੀਲ ਪੱਥਰ ਹੈ।

ਇਸ ਵਾਸਤੇ ਇਹ ਦਿਨ ਹਰ ਸਾਲ ਪੂਰੀ ਦੁਨੀਆ ਵਿਚ ਦੋਵਾਂ ਕੌਮਾਂ ਵਲੋਂ ਗੁਰਦੁਆਰਾ ਸਾਹਿਬਾਨ ਤੇ ਸਾਈਂ ਮੀਆਂ ਮੀਰ ਦੀ ਦਰਗਾਹ ‘ਤੇ ਮਨਾਇਆ ਜਾਣਾ ਚਾਹੀਦਾ ਹੈ ਤੇ ਇਸ ਦਿਨ ਵਿਸ਼ੇਸ਼ ਤੌਰ ‘ਤੇ ਮੁਸਲਿਮ-ਸਿੱਖ ਦੋਸਤੀ ਨੂੰ ਹੋਰ ਜਿਆਦਾ ਮੁਹੱਬਤ ਭਰਿਆ ਤੇ ਚਿਰਜੀਵੀ ਬਣਾਉਣ ਵਾਸਤੇ ਅਰਦਾਸਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਡਾ: ਪ੍ਰਿਤਪਾਲ ਸਿੰਘ

ਸੰਯੁਕਤ ਰਾਸ਼ਟਰ ਸੰਘ ਦੇ ਵਿਸ਼ੇਸ਼ ਸਲਾਹਕਾਰ ਡਾ: ਇਕਤਦਾਰ ਚੀਮਾ ਨੇ ਇਸ ਮੌਕੇ ਕਿਹਾ ਕਿ ਇਹ ਯਤਨ ਸਿੱਖ ਮੁਸਲਿਮ ਕੌਮਾਂ ਵਲੋਂ ਢੁੱਕਵੇਂ ਸਮੇਂ ਕੀਤਾ ਜਾ ਰਿਹਾ ਹੈ, ਕਿਉਂਕਿ ਸੰਯੁਕਤ ਰਾਸ਼ਟਰ ਸੰਘ ਵੀ ਅੰਤਰਰਾਸ਼ਟਰੀ ਤੌਰ ‘ਤੇ ਸਾਲ 2021 ਨੂੰ ਅਮਨ ਤੇ ਭਰੋਸੇ ਦੇ ਸਾਲ ਵਜੋਂ ਮਨਾ ਰਿਹਾ ਹੈ। ਇਸ ਦਿਨ ਅੰਤਰਰਾਸ਼ਟਰੀ ਪੱਧਰ ਦਾ ਜੂਮ ਵੈਬਿਨਾਰ ਵੀ ਕਰਵਾਇਆ ਜਾਵੇਗਾ, ਜਿਸ ਨਾਲ ਦੋਵਾਂ ਭਾਈਚਾਰਿਆਂ ਦੇ ਧਾਰਮਿਕ ਆਗੂ ਤੇ ਵਿਦਵਾਨ ਮਿਲ ਬੈਠਣਗੇ। ਪਾਕਿਸਤਾਨ ਦੇ ਸੂਬੇ ਪੰਜਾਬ ਦੀ ਵਿਧਾਨ ਸਭਾ-ਸਟੇਟ ਅਸੈਂਬਲੀ ਦੇ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਹੈ।

  • 604
  •  
  •  
  •  
  •