ਦਿੱਲੀ ਕਿਸਾਨ ਅੰਦੋਲਨ ‘ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ

ਦਿੱਲੀ ਬੌਰਡਰ ‘ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ.ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦਾ.ਕਿਸਾਨ ਜਗਦੀਸ਼ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ

ਉਹ ਬੀਤੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ’ਤੇ ਹੀ ਡਟੇ ਹੋਏ ਸਨ। ਉਹ ਕਰੀਬ 61 ਸਾਲ ਦੇ ਸਨ। ਕਿਸਾਨੀ ਸੰਘਰਸ਼ ’ਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। 

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦਾ ਅੱਜ 47ਵਾਂ ਦਿਨ ਹੈ, ਕਿਸਾਨ ਕੜਾਕੇ ਦੀ ਠੰਡ ’ਚ ਸੜਕਾਂ ’ਤੇ ਡਟੇ ਹੋਏ ਹਨ। ਜੇਕਰ ਕੇਂਦਰ ਅਤੇ ਸਰਕਾਰ ਵਿਚਾਲੇ ਗੱਲਬਾਤ ਰਾਹੀਂ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਕਿਸਾਨ ਆਪਣਾ ਅੰਦੋਲਨ ਹੋਰ ਤਿੱਖਾ ਕਰਨਗੇ। 26 ਜਨਵਰੀ ਨੂੰ ਕਿਸਾਨ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ। ਇਥੇ ਇਹ ਵੀ ਦੱਸ ਦੇਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8 ਜਨਵਰੀ ਨੂੰ ਹੋਈ ਗੱਲਬਾਤ ’ਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖ ਦਿੱਤਾ ਹੈ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਕਾਫ਼ੀ ਅਹਿਮ ਹੈ, ਕਿਉਂਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ। 

  • 117
  •  
  •  
  •  
  •