ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਪਥਰਾਅ ਕਰਨ ਵਾਲੇ 3 ਦੋਸ਼ੀਆਂ ਨੂੰ ਸਜ਼ਾ

ਲਾਹੌਰ: ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਪੰਜਾਬ ਸੂਬੇ ‘ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਭੰਨਤੋੜ ਕਰਨ ਦੇ ਮਾਮਲੇ ‘ਚ 3 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਜਨਵਰੀ 2020 ‘ਚ ਹਿੰਸਕ ਭੀੜ ਨੇ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਕੇ ਪੱਥਰਬਾਜ਼ੀ ਕੀਤੀ ਸੀ।

ਇਮਰਾਨ ਚਿਸ਼ਤੀ

ਮੰਗਲਵਾਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੂੰ 2 ਸਾਲ ਦੀ ਸਜ਼ਾ ਤੇ 10 ਹਜ਼ਾਰ ਰੁਪਏ ਜ਼ੁਰਮਾਨਾ ਦੇਣ ਦਾ ਹੁਕਮ ਸੁਣਾਇਆ ਜਦਕਿ ਦੂਸਰੇ 2 ਦੋਸ਼ੀਆਂ ਮੁਹੰਮਦ ਸਲਮਾਨ ਤੇ ਮੁਹੰਮਦ ਅਹਿਮਦ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ 4 ਹੋਰ ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।

  •  
  •  
  •  
  •  
  •