ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ ਅਦਾਲਤ ਵੱਲੋਂ ਖ਼ਾਰਜ

31 ਅਗਸਤ 1995 ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਸਿਵਲ ਸਕੱਤਰੇਤ ਭਵਨ ਲਾਗੇ ਬੰਬ ਧਮਾਕੇ ਵਿਚ ਹੋਈ ਮੌਤ ਦੇ ਦੋਸ਼ ‘ਚ ਗ੍ਰਿਫ਼ਤਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਜ਼ਮਾਨਤ ਲਈ ਪਟੀਸ਼ਨ ਪਾਈ ਗਈ ਸੀ। ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ ਵਿਚ ਮਾਮਲੇ ਵਿਚ ਅਦਾਲਤ ਨੇ ਭਾਈ ਹਵਾਰੇ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ। ਭਾਈ ਜਗਤਾਰ ਸਿੰਘ ਹਵਾਰਾ ਇਸ ਕੇਸ ਸਬੰਧੀ ਤਿਹਾੜ ਜੇਲ੍ਹ ਦਿੱਲੀ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਜਾਣਕਾਰੀ ਮੁਤਾਬਕ ਭਾਈ ਹਵਾਰੇ ਦੇ ਪਾਸੇ ਤੋਂ 15 ਸਾਲਾ ਪੁਰਾਣੇ ਦੋ ਮਾਮਲਿਆਂ ਵਿਚ ਜ਼ਮਾਨਤ ਮੰਗੀ ਸੀ ।

ਭਾਈ ਜਗਤਾਰ ਸਿੰਘ ਹਵਾਰੇ ਨੇ ਤਿਹਾੜ ਜੇਲ੍ਹ ਤੋਂ ਪੈਰੋਲ ਲੈਣ ਲਈ ਇਨ੍ਹਾਂ ਮਾਮਲਿਆਂ ਵਿਚ ਜ਼ਮਾਨਤ ਲਈ ਪਟੀਸ਼ਨ ਪਾਈ ਸੀ। ਕਾਨੂੰਨਨ ਉਹ ਪੈਰੋਲ ਲੈ ਸਕਦੇ ਸਨ ਜਦਕਿ ਉਨ੍ਹਾਂ ਦੇ ਖ਼ਿਲਾਫ਼ ਦੋ ਕੇਸ ਹਾਲੇ ਵੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੇ ਹਨ। ਬੇਅੰਤ ਕਤਲ ਕਾਂਡ ਮਗਰੋਂ ਭਾਈ ਹਵਾਰਾ ਸਾਥੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ ਪਰ 2004 ਵਿਚ ਉਹ ਸਾਥੀਆਂ ਦੇ ਨਾਲ ਬੁੜੈਲ ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਫ਼ਰਾਰ ਹੋ ਗਏ ਸਨ।

  • 431
  •  
  •  
  •  
  •