ਸੰਯੁਕਤ ਕਿਸਾਨ ਮੋਰਚੇ ਨੇ ਸਿਰੇ ਤੋਂ ਰੱਦ ਕੀਤਾ ਕੇਂਦਰ ਦਾ ਨਵਾਂ ਪ੍ਰਸਤਾਵ

ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਡੇਢ ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਬਾਰੇ ਦਿੱਤੀ ਪੇਸ਼ਕਸ਼ ਰੱਦ ਕਰ ਦਿੱਤੀ ਗਈ ਹੈ ਅਤੇ ਉਹ 22 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਵੀ ਅਪਣਾ ਇਹੋ ਸਟੈਂਡ ਰੱਖਣਗੀਆਂ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਬਿਨਾਂ ਹੋਰ ਕੋਈ ਵਿਚਾਲੇ ਦਾ ਰਾਹ ਮੰਜ਼ੂਰ ਨਹੀਂ। ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੇ ਕਿਸਾਨਾਂ ਲਈ ਸਾਰੀਆਂ ਫਸਲਾਂ ‘ਤੇ ਲਾਹੇਵੰਦ ਐਮਐਸਪੀ ਲਈ ਇਕ ਕਾਨੂੰਨ ਲਾਗੂ ਕਰਨ ਨੂੰ ਇਸ ਅੰਦੋਲਨ ਦੀਆਂ ਮੁੱਖ ਮੰਗਾਂ ਵਜੋਂ ਦੁਹਰਾਇਆ ਗਿਆ।

ਕੇਂਦਰ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਲਈ ਪਹਿਲਾਂ ਪੰਜਾਬ ਦੀਆਂ 32 ਜਥੇਬੰਦੀਆਂ ਦੀ ਮੀਟਿੰਗ ਹੋਈ ਤੇ ਉਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਵੀ ਕਮੇਟੀ ਬਣਾ ਕੇ ਅਗਲਾ ਫ਼ੈਸਲਾ ਕਰਨ ਦੇ ਦਿਤੇ ਨਵੇਂ ਪ੍ਰਸਤਾਵ ਨੂੰ ਸਿਰੇ ਤੋਂ ਖ਼ਾਰਜ ਕਰ ਦਿਤਾ ਹੈ। ਇਸ ਨਾਲ ਹੀ ਮੋਰਚੇ ਵਲੋਂ 26 ਜਨਵਰੀ ਦੇ ਦਿੱਲੀ ਅੰਦਰ ਰਿੰਗ ਰੋਡ ‘ਤੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦਾ ਪ੍ਰੋਗਰਾਮ ਵੀ ਕਾਇਮ ਰਖਦਿਆਂ ਇਸ ਨੂੰ ਤੈਅ ਪ੍ਰੋਗਰਾਮ ਅਨੁਸਾਰ ਹਰ ਹਾਲਤ ਵਿਚ ਕਰਨ ਦਾ ਫ਼ੈਸਲਾ ਵੀ ਕੀਤਾ ਹੈ।

  • 98
  •  
  •  
  •  
  •