ਯੂਐਨ ਨੇ ਮਨੁੱਖੀ ਅਧਿਕਾਰਾਂ ਦੇ ਰਾਖਿਆਂ ‘ਤੇ ਤਸ਼ੱਦਦ ਦੇ ਮਾਮਲੇ ਵਿਚ ਭਾਰਤ ਨੂੰ ਪਾਈ ਝਾੜ

ਮਨੁੱਖੀ ਅਧਿਕਾਰਾਂ ‘ਤੇ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਪ੍ਰਤੀਨਿਧੀ ਮੈਰੀ ਲੱਲਰ ਨੇ ਇਕ ਆਨਲਾਈਨ ਪ੍ਰੋਗਰਾਮ ਵਿਚ 83 ਸਾਲਾ ਸਟੇਨ ਸਵਾਮੀ ਦੀ ਗ੍ਰਿਫ਼ਤਾਰੀ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਭਾਰਤ ਮਨੁੱਖੀ ਅਧਿਕਾਰਾਂ ਦੇ ਰਾਖਿਆਂ ਨੂੰ ਉੱਚਿਤ ਸੁਰੱਖਿਆ ਮਹੁੱਈਆ ਨਹੀਂ ਕਰਵਾਉਂਦਾ। ਇਸ ਤੋਂ ਇਲਾਵਾ ਉਨ੍ਹਾਂ ਨੇ ਯੂਏਪੀਏ ਜਿਹੇ ਕਾਨੂੰਨਾਂ ਦੀ ਨਿੰਦਾ ਕੀਤੀ ਅਤੇ ਇੰਨ੍ਹਾਂ ਨੂੰ ਬੇ-ਬੁਨਿਆਦ ਦੱਸਿਆ।

ਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਅਨੁਸਾਰ ਮੈਰੀ ਨੇ ਭੀਮਾ ਕੋਰੇਗਾਂਵ ਕੇਸ ਵਿੱਚ ਫਾਦਰ ਸਟੈਨ ਸਵਾਮੀ ਦੀ ਗ੍ਰਿਫ਼ਤਾਰੀ ਬਾਰੇ ਚਿੰਤਾ ਜਤਾਉਦਿਆਂ ਭਾਰਤ ਸਰਕਾਰ ਨੂੰ ਪੱਤਰ ਵੀ ਲਿਖਿਆ ਸੀ ਪਰ ਭਾਰਤ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਲੱਲਰ ਨੇ ਸਵਾਮੀ ਦੀ ਗ੍ਰਿਫ਼ਤਾਰੀ ਦੇ 100 ਦਿਨਾਂ ‘ਤੇ ਹੋਏ ਆਨਲਾਈਨ ਪ੍ਰੋਗਰਾਮ ‘ਤੇ ਸਬੰਧਿਤ ਕਰਦਿਆਂ ਇਹ ਗੱਲ ਕਹੀ ਹੈ।

ਉਸ ਨੇ ਕਿਹਾ ਕਿ ਭਾਰਤ ਇਕ ਅਜਿਹਾ ਦੇਸ਼ ਹੈ, ਜੋ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਨੂੰ ਉੱਚਿਤ ਸੁਰੱਖਿਆ ਮੁਹੱਈਆ ਨਹੀਂ ਕਰਵਾਉਂਦਾ। ਉਨ੍ਹਾਂ ਕਿਹਾ ਕਿ ਇਹ ਸਾਫ਼ ਹੈ ਕਿਕ ਦੇਸ਼ ‘ਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਵਧਾਵਾ ਦੇਣ ਲਈ ਗੰਭੀਰ ਚਣੌਤੀਆਂ ਹਨ। ਉਨ੍ਹਾਂ ਆਖਿਆ ਕਿ ਮੈਂ ਨਵੰਬਰ 2020 ਦੇ ਵਿਚ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਆਇਆ। ਹਾਲਾਂਕਿ 60 ਦਿਨ ਦੇ ਅੰਦਰ ਸਰਕਾਰ ਨੇ ਜਵਾਬ ਦੇਣਾ ਹੁੰਦਾ ਹੈ।

  • 116
  •  
  •  
  •  
  •