ਕਿਸਾਨੀ ਸੰਘਰਸ਼ ਦੇ ਹੱਕ ‘ਚ ਭਾਰਤੀ ਕੌਂਸਲੇਟ ਫਰੈਂਕਫਰਟ ਦੇ ਸਾਹਮਣੇ ਰੋਸ ਮੁਜ਼ਾਹਰਾ 26 ਨੂੰ

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿਚ ਜਰਮਨ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਤੇ ਖੇਡ ਕਲੱਬਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਭਾਰਤ ਦੇ ਗਣਤੰਤਰਤਾ ਦਿਵਸ ਤੇ ਭਾਰਤੀ ਕੌਸਲੇਟ ਫਰੈਂਕਫਰਟ ਦੇ ਸਾਹਮਣੇ ਰੋਸ ਮੁਜ਼ਾਹਰਾ ਕਰਕੇ ਕਾਲੇ ਦਿਨ ਦੇ ਤੌਰ ‘ਤੇ ਮਨਾਇਆਂ ਜਾਵੇਗਾ।

ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਕਰਨ ਦੀ ਬਜਾਏ ਇਸ ਦੇ ਗੁਣ ਤੇ ਫਾਇਦੇ ਦਰਸਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕੌਸਲੇਟ ਫਰੈਂਕਫਰਟ ਦੇ ਸਾਹਮਣੇ ਮੰਗਲ਼ਵਾਰ ਨੂੰ 1 ਵਜੇ ਤੋਂ 4 ਵਜੇ ਰੋਸ ਮੁਜ਼ਾਹਰੇ ਵਿਚ ਜਰਮਨ ਦੇ ਸਮੂਹ ਕਿਸਾਨ ਹਿਤੈਸ਼ੀਆਂ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਣੀ ਵਰਲਡ ਸਿੱਖ ਪਾਰਲੀਮੈਂਟ ਜਰਮਨ ਦੇ ਨੁਮਾਇੰਦੇ ਭਾਈ ਤਰਸੇਮ ਸਿੰਘ ਅਟਵਾਲ, ਭਾਈ ਗੁਰਪਾਲ ਸਿੰਘ ਪਾਲਾ, ਭਾਈ ਜਤਿੰਦਰ ਸਿੰਘ, ਭਾਈ ਅਵਤਾਰ ਸਿੰਘ ਸ਼ਟੁਟਗਾਰਟ ਵੱਲੋਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

  • 148
  •  
  •  
  •  
  •