ਦਿੱਲੀ: ਪੁਲਿਸ ਨੇ ਕਿਸਾਨਾਂ ‘ਤੇ ਕੀਤਾ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਦਾਗੇ, ਜ਼ਬਰਦਸਤ ਝੜਪ

ਇਥੇ ਦਿੱਲੀ ਵਿੱਚ ਦਾਖਲ ਹੋਏ ਕਿਸਾਨ ਸਾਰੀਆਂ ਰੋਕਾਂ ਤੋੜ ਕੇ ਆਈਟੀਓ ’ਤੇ ਪੁੱਜ ਗਏ ਤੇ ਇਥੇ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ।ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਇਸ ਕਾਰਨ ਉਥੇ ਹਾਲਾਤ ਤਣਾਅਪੂਰਨ ਹੋ ਗਏ ਹਨ।

ਇਥੋਂ ਕਿਸਾਨ ਪੁਲੀਸ ਰੋਕਾਂ ਤੋੜ ਕੇ ਪੈਦਲ ਹੀ ਅੱਗੇ ਵਧ ਗਏ।ਇਸ ਦੌਰਾਨ ਗਾਜ਼ੀਪੁਰ ਬਾਰਡਰ ਦੀ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲੀਸ ਨੇ ਉਸ ’ਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਉਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ। ਸਾਰੇ ਬਾਰਡਰਾਂ ‘ਤੇ ਹੀ ਹਾਲਾਤ ਤਣਾਅਪੂਰਨ ਹਨ।

  • 137
  •  
  •  
  •  
  •