ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ

ਨਵੀਂ ਦਿੱਲੀ: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ’ਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਹੁਣ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਹੋ ਗਏ ਹਨ। ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ ’ਤੇ ਛੇਤੀ ਗ੍ਰਿਫ਼ਤਾਰੀ ਨੂੰ ਲੈ ਕੇ ਸਖ਼ਤ ਹੁਕਮ ਦਿੱਤੇ ਗਏ ਹਨ। ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਇਹ ਹੁਕਮ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਕੀਤੀ ਜਾਵੇਗੀ। ਤਮਾਮ ਦਰਜ ਐੱਫ. ਆਈ. ਆਰ. ਨੂੰ ਇਕ ‘ਸਿੱਟ’ ਜ਼ਰੀਏ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ।

  • 106
  •  
  •  
  •  
  •