ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ

ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲ੍ਹਾ ਲਗਾਤਾਰ ਜਾਰੀ ਹੈ। ਇਸ ਤਹਿਤ ਕਿਸਾਨਾਂ ਦੇ ਸੰਘਰਸ਼ ’ਚੋਂ ਇਕ ਵਾਰ ਫਿਰ ਤੋਂ ਮੰਦਭਾਗੀ ਖ਼ਬਰ ਮਿਲੀ ਹੈ। ਕਿਸਾਨੀ ਸੰਘਰਸ਼ ’ਚੋਂ ਵਾਪਸ ਘਰ ਨੂੰ ਟਰੈਕਟਰ ਸਮੇਤ ਪਰਤ ਰਹੇ ਪਿੰਡ ਮੰਡੌਡ ਵਾਸੀ ਨਿਰਮਲ ਸਿੰਘ ਪਾਣੀਪਤ ਨੇੜੇ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ।

ਉਨ੍ਹਾਂ ਨੂੰ ਮੌਕੇ ’ਤੇ ਪਟਿਆਲਾ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ 45 ਸਾਲਾ ਨਿਰਮਲ ਸਿੰਘ ਕਿਸਾਨ ਦੀ ਮੌਤ ਹੋ ਗਈ। ਜਿੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ, ਉਥੇ ਹੀ ਪਿੰਡ ਵਾਸੀ ਵੀ ਦੁੱਖ ਵਿਚ ਸ਼ਾਮਲ ਹੋਏ। ਪਿੰਡ ਵਾਸੀਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਨਿਰਮਲ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ ਹੈ, ਜਿਸ ਦੇ ਪਰਿਵਾਰ ਨੂੰ ਸਰਕਾਰ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਮੰਗ ਕੀਤੀ ਹੈ।

  • 43
  •  
  •  
  •  
  •