ਸੀਬੀਆਈ ਨੇ ਬੇਅਦਬੀ ਕਾਂਡ ਜਾਂਚ ਦੀਆਂ ਫਾਈਲਾਂ ਪੰਜਾਬ ਪੁਲਿਸ ਨੂੰ ਸੌਂਪੀਆਂ

ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਨਾਲ ਜੁੜੇ ਦਸਤਾਵੇਜ਼ ਅਤੇ ਫਾਈਲਾਂ ਸੀਬੀਆਈ ਵੱਲੋਂ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਇਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨਾਲੋਂ ਨਾਤਾ ਤੋੜਨ ਦੇ ਕੁੱਝ ਮਹੀਨਿਆਂ ਬਾਅਦ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੋ ਗਿਆ ਕਿ ਅਕਾਲੀ ਦਲ ਇਨ੍ਹਾਂ ਮਾਮਲਿਆਂ ‘ਚ ਆਪਣੀ ਮਿਲੀਭੁਗਤ ਜ਼ਾਹਿਰ ਹੋਣ ‘ਤੇ ਪਰਦਾ ਪਾਈ ਰੱਖਣ ਲਈ ਇਸ ਕਾਰਵਾਈ ‘ਚ ਅੜਿੱਕੇ ਡਾਹ ਰਿਹਾ ਸੀ।

ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸੀ.ਬੀ.ਆਈ. ਲਈ ਤੈਅ ਕੀਤੀ ਤਰੀਕ ਦੇ ਗੁਜ਼ਰਨ ਤੋਂ ਕੁਝ ਘੰਟੇ ਪਹਿਲਾਂ ਕੇਂਦਰੀ ਏਜੰਸੀ ਦੁਆਰਾ ਇਨ੍ਹਾਂ ਮਾਮਲਿਆਂ ਨਾਲ ਸਬੰਧਿਤ ਦਸਤਾਵੇਜ਼ ਅਤੇ ਫਾਈਲਾਂ ਪੰਜਾਬ ਪੁਲਿਸ ਨੂੰ ਸੌਾਪ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੇ 18 ਜਨਵਰੀ, 2021 ਨੂੰ ਸੀ.ਬੀ.ਆਈ. ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੀ.ਬੀ.ਆਈ. ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਤੋਂ ਬਾਅਦ ਬਿਨਾਂ ਕਿਸੇ ਦੇਰੀ ਤੋਂ ਸੂਬਾ ਸਰਕਾਰ ਨੂੰ ਸਮੁੱਚਾ ਰਿਕਾਰਡ ਵਾਪਸ ਕੀਤਾ ਜਾਵੇ ਅਤੇ ਇਸ ਦੇ ਨਾਲ-ਨਾਲ ਸੀ.ਬੀ.ਆਈ. ਨੂੰ 2 ਨਵੰਬਰ, 2015 ਨੂੰ ਜਾਰੀ ਨੋਟੀਫ਼ਿਕੇਸ਼ਨ ਤਹਿਤ ਤਬਦੀਲ ਕੀਤੇ ਕੇਸਾਂ ਸਬੰਧੀ ਇਕੱਠੇ ਕੀਤੇ ਸਬੂਤਾਂ ਸਮੇਤ ਸਾਰਾ ਰਿਕਾਰਡ ਵੀ ਮੋੜਿਆ ਜਾਵੇ। ਮੁੱਖ ਮੰਤਰੀ ਨੇ ਇਸ ਨੂੰ ਸੂਬਾ ਸਰਕਾਰ ਦੀ ਜਿੱਤ ਦੱਸਿਆ ਹੈ

  • 41
  •  
  •  
  •  
  •