ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ’ਤੇ ਦਰਜ ਕੇਸ ਰੱਦ ਕੀਤੇ ਜਾਣ: ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਕਰਨ ਗਏ ਨੌਜਵਾਨਾਂ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੇ ਕੇਸ ਰੱਦ ਕੀਤੇ ਜਾਣੇ ਚਾਹਿਦੇ ਹਨ। ਜਥੇਦਾਰ ਨੇ ਆਪਣੀ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨਾਂ ‘ਤੇ ਦਰਜ ਕੇਸ ਰੱਦ ਕਰਨੇ ਚਾਹੀਦੇ ਹਨ, ਕਿਉਂਕਿ ਉਹ ਬੇਗੁਨਾਹ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ‘ਤੇ ਖਾਲਸਾਈ ਝੰਡਾ ਲਹਿਰਾਉਣਾ ਕੋਈ ਮੁੱਦਾ ਨਹੀਂ ਹੈ, ਇਸ ਮਾਮਲੇ ਨੂੰ ਬਸ ਉਲਝਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੇ ਸਮਰਥਨ ਲਈ ਉਹ ਸਿੱਖ ਸੰਗਠਨਾਂ, ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਕੋਈ ਵੀ ਅਪੀਲ ਜਾਰੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਸੰਗਠਨ, ਜਥੇਬੰਦੀਆਂ ਅਤੇ ਸੰਗਤ ਆਪਣੇ ਤੌਰ ’ਤੇ ਬੇਸ਼ੱਕ ਕਿਸਾਨੀ ਸੰਘਰਸ਼ ਲਈ ਸਰਗਰਮ ਹਨ ਪਰ ਉਹ ਇਸ ਬਾਰੇ ਕੋਈ ਵੀ ਆਦੇਸ਼, ਅਪੀਲ ਜਾਂ ਹੁਕਮਨਾਮਾ ਜਾਰੀ ਨਹੀਂ ਕਰ ਰਹੇ ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਿਸਾਨ ਮੋਰਚਾ ਨਾ ਤਾਂ ਧਾਰਮਿਕ ਹੈ ਅਤੇ ਨਾ ਹੀ ਰਾਜਨੀਤਕ, ਇਸੇ ਕਰਕੇ ਉਹ ਇਸ ਬਾਰੇ ਚੁੱਪ ਹਨ।

  • 231
  •  
  •  
  •  
  •