ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਮੋਦੀ ਨਾਲ ਕਿਸਾਨ ਪ੍ਰਦਰਸ਼ਨਾਂ ਬਾਰੇ ਗੱਲ ਕੀਤੀ

ਭਾਰਤ ਵਿਚ ਕਿਸਾਨਾਂ ਦਾ ਸੰਘਰਸ਼ ਹੁਣ ਅੰਤਰਾਸ਼ਟਰੀ ਮੁੱਦੇ ਦਾ ਰੂਪ ਧਾਰਨ ਕਰ ਗਿਆ ਹੈ। ਜਿਸ ਕਾਰਨ ਭਾਰਤ ਤੇ ਕੈਨੇਡਾ ਦੇ ਵਿਚ ਥੋੜ੍ਹਾ ਸਮਾਂ ਪਹਿਲਾਂ ਤਲਖ਼ੀ ਵੀ ਵਧ ਗਈ ਸੀ। ਹੁਣ ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫੋਨ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ। ਜਿਸ ਦੀ ਜਾਣਕਾਰੀ ਦੋਨਾਂ ਮੰਤਰੀਆਂ ਨੇ ਆਪਣੇ ਟਵਿੱਟਰ ਖਾਤੇ ‘ਤੇ ਦਿੱਤੀ ਹੈ।

ਕੈਨੇਡਾ ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਦੋਹਾਂ ਨੇਤਾਵਾਂ ਨੇ ਵੈਕਸੀਨ ਦੀ ‘ਪਹੁੰਚ’ ਦੀ ਦਿਸ਼ਾ ‘ਚ ਕੰਮ ਕਰਨ ‘ਤੇ ਸਹਿਮਤੀ ਜਤਾਈ। ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਕੀ ਗੱਲਬਾਤ ਹੋਈ ਹੈ, ਇਸ ਨੂੰ ਲੈ ਕੇ ਦੋਹਾਂ ਦੇਸ਼ਾਂ ਨੇ ਬਿਆਨ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦੋਹਾਂ ਦੇਸ਼ਾਂ ਨੇ ਜਲਵਾਯੂ ਪਰਿਵਰਤਨ ਅਤੇ ਵਿਸ਼ਵ ਆਰਥਿਕ ਉਭਾਰ ਵਰਗੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਗੱਲਬਾਤ ਵੀ ਕੀਤੀ।

ਕੈਨੇਡਾ ਵੱਲੋਂ ਜਾਰੀ ਬਿਆਨ ‘ਚ ਕੋਰੋਨਾ ਵੈਕਸੀਨ ਦੇ ਨਾਲ-ਨਾਲ ਅੰਦੋਲਨ ਦਾ ਵੀ ਜ਼ਿਕਰ ਹੈ। ਕੈਨੇਡਾ ਨੇ ਆਪਣੇ ਬਿਆਨ ‘ਚ ਕਿਹਾ ਹੈ, ”ਦੋਹਾਂ ਨੇਤਾਵਾਂ ਨੇ ਕੋਰੋਨਾ ਮਹਾਂਮਾਰੀ ਨਾਲ ਲੜਨ, ਆਪਣੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੀ ਰੱਖਿਆ ਕਰਨ ਅਤੇ ਆਪਣੇ ਨਾਗਰਿਕਾਂ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਆਪਣੇ ਸਬੰਧਿਤ ਯਤਨਾਂ ‘ਤੇ ਗੱਲਬਾਤ ਕੀਤੀ। ਬਿਆਨ ‘ਚ ਅੱਗੇ ਲਿਖਿਆ ਗਿਆ ਹੈ, ”ਦੋਹਾਂ ਨੇਤਾਵਾਂ ਨੇ ਕੈਨੇਡਾ ਅਤੇ ਭਾਰਤ ਦੇ ਲੋਕਤੰਤਰੀ ਸਿਧਾਂਤਾਂ ਪ੍ਰਤੀ ਵਚਨਬੱਧਤਾ, ਹਾਲੀਆ ਵਿਰੋਧ ਪ੍ਰਦਰਸ਼ਨ ਅਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨ ਦੇ ਮਹੱਤਵ ‘ਤੇ ਚਰਚਾ ਕੀਤੀ।” ਹਾਲਾਂਕਿ ਭਾਰਤ ਦੇ ਬਿਆਨ ‘ਚ ਅੰਦੋਲਨ ਨੂੰ ਲੈ ਕੇ ਕੁਝ ਵੀ ਨਹੀਂ ਕਿਹਾ ਗਿਆ ਹੈ।

  • 247
  •  
  •  
  •  
  •