ਨੇਪਾਲ ਅਤੇ ਸ੍ਰੀਲੰਕਾ ਵੱਲੋਂ ਭਾਜਪਾ ਸਰਕਾਰ ਬਣਾਉਣ ਦੇ ਦਾਅਵੇ ਦਾ ਵਿਰੋਧ

ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਨੇ ਇਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਇੱਕ ਭਾਜਪਾ ਸਮਾਰੋਹ ਵਿੱਚ ਬਿਪਲਬ ਦੇਬ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾ ਸਿਰਫ ਦੇਸ਼ ਵਿੱਚ, ਬਲਕਿ ਗੁਆਂਢੀ ਦੇਸ਼ਾਂ ਵਿੱਚ ਵੀ ਸਰਕਾਰ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਬਿਪਲਾਬ ਦੇਬ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨੇਪਾਲ ਅਤੇ ਸ੍ਰੀਲੰਕਾ ਵਿਚ ਵੀ ਸਰਕਾਰਾਂ ਬਣਾਉਣ ਦੀ ਯੋਜਨਾ ਹੈ। ਜਿਸ ਤੋਂ ਬਾਅਦ ਨੇਪਾਲ ਅਤੇ ਸ੍ਰੀਲੰਕਾ ਨੇ ਇਸ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ।

ਨੇਪਾਲ ਨੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਾਲੀ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਨੇਪਾਲ ਸਰਕਾਰ ਨੇ ਭਾਰਤ ਦੀ ਸੱਤਾਧਾਰੀ ਪਾਰਟੀ ਦੇ ਨੇਤਾ ਦੀ ਟਿੱਪਣੀ ‘ਤੇ ਇਸਦੀ ਰਸਮੀ ਇਤਰਾਜ਼ ਜਤਾਇਆ ਹੈ। ਦੂਸਰੇ ਪਾਸੇ ਸ੍ਰੀਲੰਕਾ ਦੇ ਚੋਣ ਕਮਿਸ਼ਨ ਦੇ ਚੇਅਰਮੈਨ ਨੇ ਇੰਨ੍ਹਾਂ ਖਬਰਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਦੇਸ਼ ਦਾ ਚੋਣ ਕਾਨੂੰਨ ਅਜਿਹੀ ਵਿਵਸਥਾ ਦੀ ਆਗਿਆ ਨਹੀਂ ਦਿੰਦਾ ਅਤੇ ਭਾਰਤ ਨੂੰ ਦੇਸ਼ ‘ਚ ਆਪਣੀ ਇਕਾਈ ਸਥਾਪਤ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ।

  • 66
  •  
  •  
  •  
  •