ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਹਗਾ ਬਾਰਡਰ ‘ਤੇ ਸ਼ਰਧਾਲੂਆਂ ਦੇ ਜਥੇ ਦੀ ਕੀਤੀ ਉਡੀਕ

ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੀ ਪਾਕਿਸਤਾਨ ਵਿਖੇ ਮਨਾਈ ਜਾ ਰਹੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾ ਸਕਿਆ। ਜਿਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਸਬੰਧੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਹਗਾ ਬਾਰਡਰ ‘ਤੇ ਜਥੇ ਨੂੰ ਉਡੀਕ ਰਹੀ ਹੈ, ਪਰ ਭਾਰਤ ਵਾਲੇ ਪਾਸਿਉਂ ਕੇਂਦਰ ਸਰਕਾਰ ਵਲੋਂ ਜਥੇ ਨੂੰ ਜਾਣ ਨਾ ਦੇਣ ਦੀ ਇਜਾਜ਼ਤ ਕਾਰਨ ਗੇਟ ਬੰਦ ਹਨ।

ਇਸ ਤੋਂ ਪਹਿਲਾਂ ਬੀਤੀ ਸ਼ਾਮ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖਾਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਆਸਥਾ ਉਤੇ ਇਕ ਵੱਡਾ ਹਮਲਾ ਦੱਸਦਿਆਂ ਕਿਹਾ ਹੈ ਕਿ ਕੀ ਇਸ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਨੇ ਹੋਰ ਕਿਹਾ ਕਿ ਮੈਂ ਸਮਝਦਾ ਹਾਂ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਇਹ ਸਿੱਖਾਂ ਦੀ ਆਸਥਾ ਉਤੇ ਇਕ ਵੱਡਾ ਹਮਲਾ ਹੈ।

  • 94
  •  
  •  
  •  
  •