ਅੰਮ੍ਰਿਤਸਰ: ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਕਿਸਾਨੀ ਅੰਦੋਲਨ ਦੌਰਾਨ ਝੂਠੇ ਪਰਚੇ ਦਰਜ ਕਰਨ ਖ਼ਿਲਾਫ਼ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਅੱਜ ਭੰਡਾਰੀ ਪੁਲ ਵਿਖੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਖ਼ਿਲਾਫ਼ ਇਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਝੂਠੇ ਪਰਚੇ ਦਰਜ ਕਰਕੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸਿੱਖ ਸੰਗਤ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਪ੍ਰਦਰਸ਼ਨਕਾਰੀਆਂ ਨੇ ਲੱਖਾ ਸਿਧਾਣਾ, ਦੀਪ ਸਿੱਧੂ, ਨੌਦੀਪ ਕੌਰ, ਰਣਜੀਤ ਸਿੰਘ ਅਤੇ ਹੋਰ ਪੋਸਟਰ ਫੜ੍ਹ ਕੇ ਇੰਨ੍ਹਾਂ ਦੀ ਰਿਹਾਈ ਅਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ।

  • 89
  •  
  •  
  •  
  •