ਬਹਿਬਲ ਕਲਾਂ ਗੋਲੀਕਾਂਡ: ਉਮਰਾਨੰਗਲ ’ਤੇ ਗਵਾਹਾਂ ਅਤੇ ਜਾਂਚ ਏਜੰਸੀ ਨੂੰ ਦਬਾਉਣ ਦੇ ਦੋਸ਼

ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ. ਜੀ. ਕੁੰਵਰਵਿਜੇ ਪ੍ਰਤਾਪ ਸਿੰਘ ਵੱਲੋਂ ਜ਼ਿਲ੍ਹਾ ਅਟਾਰਨੀ ਰਾਹੀਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਿਰੁੱਧ ਸਥਾਨਕ ਅਦਾਲਤ ਵਿਚ ਇਕ ਲਿਖਤੀ ਅਰਜ਼ੀ ਦਿੱਤੀ ਗਈ ਹੈ। ਜਿਸ ਵਿਚ ਟੀਮ ਅਧਿਕਾਰੀ ਵਲੋਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਉੱਪਰ ਗਵਾਹਾਂ ਅਤੇ ਜਾਂਚ ਏਜੰਸੀਆਂ ਨੂੰ ਦਬਾਉਣ ਦੇ ਦੋਸ਼ ਲਗਾਏ ਗਏ ਹਨ। ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਅਰਜ਼ੀ ਵਿਚ ਦਾਅਵਾ ਕੀਤਾ ਹੈ ਕਿ 19 ਫਰਵਰੀ ਨੂੰ ਉਮਰਾਨੰਗਲ ਸ਼ੈਸ਼ਨ ਕੋਰਟ ਵਿਚ ਪੇਸ਼ ਹੋਇਆ ਸੀ ਅਤੇ ਇਸ ਸਮੇਂ ਉਸ ਨਾਲ ਕੁਝ ਅਣਪਛਾਤੇ ਵਿਅਕਤੀ ਵੀ ਸ਼ਾਮਿਲ ਸਨ।

ਜਾਂਚ ਟੀਮ ਨੇ ਆਪਣੀ ਦਰਖਾਸਤ ਵਿਚ ਕਿਹਾ ਹੈ ਕਿ ਇਸ ਤੱਥ ਦੀ ਪੁਸ਼ਟੀ ਲਈ ਸ਼ੈਸ਼ਨ ਕੋਰਟ ਦੇ ਆਸ-ਪਾਸ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਫੁਟੇਜ਼ ਸਾਂਭੀਆਂ ਜਾਣੀਆਂ ਲਾਜ਼ਮੀ ਹਨ। ਐੱਸਆਈਟੀ ਨੇ ਪੇਸ਼ੀ ਦੇ ਦੌਰਾਨ ਆਈਜੀ ਦੇ ਨਾਲ ਕੁੱਝ ਸ਼ੱਕੀ ਲੋਕਾਂ ਦੇ ਹੋਣ ਦਾ ਸ਼ੱਕ ਜਾਹਿਰ ਕੀਤਾ ਹੈ । ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੀ ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਜਾਂਚ ਅਧਿਕਾਰੀ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਦੋਸ਼ਾਂ ਦੀ ਜਾਂਚ ਦੇ ਉਦੇਸ਼ ਨਾਲ ਉਨ੍ਹਾਂ ਨੂੰ 19 ਫਰਵਰੀ ਦੀ ਅਦਾਲਤ ਕੰਪਲੈਕਸ ਦੇ ਆਲੇ ਦੁਆਲੇ ਦੀ ਸੀਸੀਟੀਵੀ ਫੁਟੇਜ ਮੁਹੱਈਆ ਕਰਵਾਈ ਜਾਵੇ।

  • 88
  •  
  •  
  •  
  •