ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਲਤਵੀ ਰੱਖਣ ਅਤੇ ਸੰਯੁਕਤ ਕਮੇਟੀ ਜ਼ਰੀਏ ਮਤਭੇਦ ਸੁਲਝਾਉਣ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਨੂੰ ਤਿਆਰ ਹਨ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਭਾਰਤੀ ਖੇਤੀ ਖੇਤਰ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਤੋਮਰ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਧਮਕੀ ਦੇ ਸਬੰਧ ਵਿਚ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਤੋਮਰ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ, ਕਿਸਾਨਾਂ ਨਾਲ ਪੂਰੀ ਹਮਦਰਦੀ ਨਾਲ ਵਿਚਾਰ ਚਰਚਾ ਕਰਦੀ ਹੈ। ਅੱਜ ਵੀ ਜਦੋਂ ਉਨ੍ਹਾਂ ਦਾ ਕੋਈ ਵਿਚਾਰ ਆਵੇਗਾ, ਤਾਂ ਭਾਰਤ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਚਰਚਾ ਕਰਨ ਨੂੰ ਤਿਆਰ ਹੈ। ਸਰਕਾਰ ਅਤੇ ਕਿਸਾਨਾਂ ਜਥੇਬੰਦੀਆਂ ਵਿਚਾਲੇ ਅਜੇ ਤੱਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਆਖਰੀ ਗੱਲਬਾਤ 22 ਜਨਵਰੀ ਨੂੰ ਹੋਈ ਸੀ।

  • 52
  •  
  •  
  •  
  •