ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੀ ਮੁਖੀ ਨੇ ਕਸ਼ਮੀਰ ਅਤੇ ਕਿਸਾਨੀ ਮੁੱਦੇ ‘ਤੇ ਭਾਰਤ ਨੂੰ ਪਾਈ ਝਾੜ

ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੁਖੀ ਮਿਸ਼ੇਲ ਬੈਚੇਲੇਟ ਨੇ ਸ਼ੁੱਕਰਵਾਰ ਨੂੰ ਭਾਰਤ ਦੀ ਆਲੋਚਨਾ ਕਰਦੇ ਹੋਏ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦਰਮਿਆਨ ਚੱਲ ਰਹੀ ਗੱਲਬਾਤ ਦਾ ਛੇਤੀ ਹੀ ਕੋਈ ਸਿੱਟਾ ਨਿਕਲੇਗਾ ਅਤੇ ਪ੍ਰਦਰਸ਼ਨਕਾਰੀਆਂ ਦੇ ਅਧਿਕਾਰਾਂ ਦਾ ਸਨਮਾਨ ਕੀਤਾ ਜਾਏਗਾ।

ਮਿਸ਼ੇਲ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਦੇ ਖਿਲਾਫ਼ ਕੀਤੀ ਗਈ ਕਾਰਵਾਈ ਅਤੇ ਸ਼ੋਸ਼ਲ ਮੀਡੀਆ ‘ਤੇ ਬੋਲਣ ਦੀ ਆਜ਼ਾਦੀ ‘ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਤੇ ਅਜਿਹੀ ਕਾਰਵਾਈ ਕਦੇ ਸਵੀਕਾਰ ਨਹੀਂ ਕੀਤੀ ਜਾ ਸਕਦੀ।

ਇਸ ਤੋਂ ਇਲਾਵਾ ਬੈਚਲੇਟ ਨੇ ਕਿਹਾ ਕਿ ਅਸੀਂ ਲਗਾਤਾਰ ਕਸ਼ਮੀਰ ‘ਤੇ ਨਜ਼ਰ ਬਣਾਈ ਹੋਈ ਹੈ। ਉੱਥੇ ਭਾਵੇਂ 4ਜੀ ਇੰਟਰਨੈੱਟ ਸੁਵਿਧਾ ਚਾਲੂ ਕਰ ਦਿੱਤੀ ਹੈ ਪਰ ਹਾਲੇ ਵੀ ਆਮ ਲੋਕਾਂ ਦੇ ਵਿਚ ਗੱਲਬਾਤ ਨਹੀਂ ਹੋ ਰਹੀ ਤੇ ਉਨ੍ਹਾਂ ਉੱਪਰ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਮਿਸ਼ੇਲ ਨੇ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੀ ਗੱਲਬਾਤ ਕਰਨ ਵਾਲਿਆਂ ਦੇ ਘਰਾਂ ‘ਤੇ ਛਾਪੇ ਮਾਰਨ ਦੀ ਵੀ ਨਿੰਦਾ ਕੀਤੀ।

  • 3.2K
  •  
  •  
  •  
  •