ਗੋਲੀਬੰਦੀ ਸਮਝੌਤੇ ਤੋਂ ਬਾਅਦ ਬਾਕੀ ਮਸਲੇ ਵੀ ਗੱਲਬਾਤ ਰਾਹੀਂ ਹੱਲ ਕਰਨ ਲਈ ਤਿਆਰ: ਇਮਰਾਨ ਖਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਗੋਲੀਬੰਦੀ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸਲਾਮਾਬਾਦ ਗੱਲਬਾਤ ਨਾਲ “ਸਾਰੇ ਲਟਕਦੇ ਮਸਲਿਆਂ” ਨੂੰ ਹੱਲ ਕਰਨ ਲਈ ਅੱਗੇ ਵਧਣ ਲਈ ਤਿਆਰ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਵੀਰਵਾਰ ਨੂੰ ਸਮਝੌਤੇ ਬਾਰੇ ਸਾਂਝੇ ਤੌਰ ’ਤੇ ਐਲਾਨ ਤੋਂ ਬਾਅਦ ਇਮਰਾਨ ਖ਼ਾਨ ਨੇ ਕਿਹਾ, “ਮੈਂ ਐਲਓਸੀ ’ਤੇ ਗੋਲੀਬੰਦੀ ਦਾ ਸਵਾਗਤ ਕਰਦਾ ਹਾਂ। ਅਸੀਂ ਹਮੇਸ਼ਾਂ ਸ਼ਾਂਤੀ ਲਈ ਖੜੇ ਹਾਂ ਅਤੇ ਸਾਰੇ ਬਕਾਇਆ ਮਸਲਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਅੱਗੇ ਵਧਣ ਲਈ ਤਿਆਰ ਰਹਿੰਦੇ ਹਾਂ।’

ਅਮਰੀਕਾ ਦੇ ਪਾਰਲੀਮੈਂਟ ਮੈਂਬਰ ਗ੍ਰੈਗਰੀ ਮੀਕਜ਼ ਨੇ ਜੰਮੂ ਕਸ਼ਮੀਰ ਤੇ ਹੋਰ ਸੈਕਟਰਾਂ ਵਿੱਚ ਕੰਟਰੋਲ ਰੇਖਾ ਉੱਤੇ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੀ ਪਾਲਣਾ ਕਰਨ ਸਬੰਧੀ ਭਾਰਤ-ਪਾਕਿਸਤਾਨ ਫੌਜਾਂ ਦੇ ਬਿਆਨ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਹ ਪਹਿਲਾ ਕਦਮ ਹੈ, ਜਿਸ ਨਾਲ ਦੋਵਾਂ ਮੁਲਕਾਂ ਵਿੱਚ ਤਣਾਅ ਘਟੇਗਾ। ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਤੇ ਸਥਿਰਤਾ ਲਈ ਇਹ ਸਕਾਰਾਤਮਕ ਹੈ।

  • 63
  •  
  •  
  •  
  •