ਪਾਕਿਸਤਾਨ ਵੱਲੋਂ ਵਿਸਾਖੀ ਮੌਕੇ ਸਿੱਖ ਸੰਗਤ ਲਈ 3000 ਵੀਜ਼ੇ ਜਾਰੀ ਕਰਨ ਦਾ ਐਲਾਨ

ਪਾਕਿਸਤਾਨ ਸਰਕਾਰ ਵੱਲੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭਾਰਤੀ ਸਿੱਖ ਸੰਗਤ ਲਈ 3000 ਵੀਜ਼ੇ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਲਾਹੌਰ ‘ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਨਾਲ ਕੀਤੀ ਬੈਠਕ ‘ਚ ਚੇਅਰਮੈਨ ਡਾ. ਆਮਿਰ ਅਹਿਮਦ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਿਸਾਖੀ ਮੌਕੇ ਵੀ ਭਾਰਤੀ ਸੰਗਤ ਲਈ 10 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ।

ਲਾਹੌਰ ਤੋਂ ਪੀ. ਐਸ. ਜੀ. ਪੀ. ਸੀ. ਮੈਂਬਰ ਇੰਦਰਜੀਤ ਸਿੰਘ ਅਤੇ ਬਾਬਰ ਜਲੰਧਰੀ ਨੇ ਦੱਸਿਆ ਕਿ ਕੋਵਿਡ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਵਿਸਾਖੀ ਸਬੰਧੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬ ‘ਚ ਤਿਆਰੀਆਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ‘ਚ ਈ. ਟੀ. ਪੀ. ਬੀ. ਦੇ ਸਕੱਤਰ ਤਾਰਿਕ ਵਜ਼ੀਰ, ਡਿਪਟੀ ਸਕੱਤਰ (ਸ਼ਰਾਈਨਜ਼) ਇਮਰਾਨ ਗੌਂਦਲ, ਪੀ. ਐਸ. ਜੀ. ਪੀ. ਸੀ. ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਮੈਂਬਰ ਸਰਬਤ ਸਿੰਘ, ਇੰਦਰਜੀਤ ਸਿੰਘ, ਡਾ. ਮਿਮਪਾਲ ਸਿੰਘ, ਰਵਿੰਦਰ ਸਿੰਘ, ਵਿਕਾਸ ਸਿੰਘ, ਸਾਗਰ ਸਿੰਘ, ਬਾਬਾ ਹਰਮੀਤ ਸਿੰਘ ਆਦਿ ਹਾਜ਼ਰ ਸਨ।

  • 144
  •  
  •  
  •  
  •