ਬਹਿਬਲ ਕਲਾਂ ਗੋਲੀਕਾਂਡ: ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਹੁ-ਚਰਚਿਤ ਬਹਿਬਲ ਗੋਲੀਕਾਂਡ ਮਾਮਲੇ ‘ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਫਰੀਦਕੋਟ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ ਜਿਸ ਤਹਿਤ ਉਨ੍ਹਾਂ ਨੂੰ 1 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 1 ਮਾਰਚ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਸੀਤੇ ਉਨ੍ਹਾਂ ਨੂੰ 8 ਮਾਰਚ ਨੂੰ ਫਰੀਦਕੋਟ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਜਿਥੇ ਅੱਜ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤਾਂ ’ਤੇ 14 ਅਕਤੂਬਰ 2015 ਨੂੰ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਵਿੱਚ ਦੋ ਸਿੰਘ ਸ਼ਹੀਦ ਹੋ ਗਏ ਸਨ। ਬਾਜਾਖ਼ਾਨਾ ਵਿੱਚ ਇਸ ਸੰਬੰਧ ਵਿੱਚ ਦਰਜ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਸੈਣੀ ਅਤੇ ਉਮਰਾਨੰਗਲ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਹੋਈ ਸੀ ਪਰ ਹੁਣ ਬੀਤੇ ਦਿਨ ਦੋਹਾਂ ਦੀਆਂ ਜ਼ਮਾਨਤਾਂ ਮਨਜ਼ੂਰ ਹੋ ਜਾਣ ਮਗਰੋਂ ਦੋਵੇਂ ਅੱਜ 9 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣਗੇ।

  • 55
  •  
  •  
  •  
  •