ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੂੰ ਡਰਾਇਆ ਜਾ ਰਿਹਾ ਹੈ: ਖਹਿਰਾ

ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ ‘ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ, ਉਸ ਨੂੰ ਡਰਾਇਆ ਧਮਾਕਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਈਡੀ ਦੇ ਅਧਿਕਾਰੀ ਉਨ੍ਹਾਂ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਲਗਾ ਰਹੇ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਸਾਰਾ ਘਰ ਅਤੇ ਕਾਗਜ਼ਾਤ ਅਧਿਕਾਰੀਆਂ ਦੇ ਹਵਾਲੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ। ਉਨ੍ਹਾਂ ਦਾ ਪਿਤਾ ਤੇ ਉਹ ਆਪ ਖ਼ੁਦ ਹਮੇਸ਼ਾ ਇਨਸਾਫ਼ ਤੇ ਸੱਚ ਦਾ ਸਮਰਥਨ ਕਰਦੇ ਆਏ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਕੁੱਝ ਵੀ ਗਲਤ ਨਹੀਂ ਕੀਤਾ।

ਇਹ ਮੁੱਦਾ ਅੱਜ ਪੰਜਾਬ ਵਿਧਾਨ ਸਭਾ ਅੰਦਰ ਵੀ ਗੂੰਜਿਆ। ਪੰਜਾਬ ਵਿਧਾਨ ਸਭਾ ਅੰਦਰ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਪਾਲ ਸਿੰਘ ਖਹਿਰਾ ਦੇ ਘਰ ਹੋਈ ਈ. ਡੀ. ਦੀ ਛਾਪੇਮਾਰੀ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਖ਼ਿਲਾਫ਼ ਈ. ਡੀ. ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ, ਜਿਸ ਦਾ ਸਾਨੂੰ ਵਿਰੋਧ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੋਲਦਿਆਂ ਕਿਹਾ ਕਿ ਗਲਤ ਤਰੀਕੇ ਨਾਲ ਲੋਕ ਨੁਮਾਇੰਦਿਆਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਸਾਨੂੰ ਇਸ ਦੇ ਖ਼ਿਲਾਫ਼ ਮਤਾ ਲਿਆਉਣਾ ਚਾਹੀਦਾ ਹੈ।

  • 126
  •  
  •  
  •  
  •