ਦਲ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ

ਦਲ ਖਾਲਸਾ ਨੇ ਅੱਜ ਨਵੇਂ ਵਰ੍ਹੇ ਦਾ ਮੂਲ ਨਾਨਕਸ਼ਾਹੀ ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤਾ। ਇਹ ਕੈਲੰਡਰ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕੀਤੀ ਗਈ ਅਤੇ ਮਗਰੋਂ ਸਕੱਤਰੇਤ ਦੇ ਬਾਹਰ ਕੈਲੰਡਰ ਜਾਰੀ ਕੀਤਾ ਗਿਆ।

ਦਲ ਖ਼ਾਲਸਾ ਦੇ ਬੁਲਾਰੇ ਤੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਇਹ ਕੈਲੰਡਰ ਜਥੇਬੰਦੀ ਨਾਲ ਸਬੰਧਤ ਸਿੱਖ ਯੂਥ ਆਫ ਪੰਜਾਬ ਵਲੋਂ ਜਾਰੀ ਕੀਤਾ ਗਿਆ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦੀ ਥਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਜਾਵੇ ਤਾਂ ਕਿ ਦੁਨੀਆਂ ਭਰ ਵਿਚ ਵੱਸਦੇ ਸਿੱਖ ਸੰਗਤ ਨੀਯਤ ਦਿਹਾੜਿਆਂ ਨੂੰ ਹੀ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਹੋਰ ਧਾਰਮਿਕ ਦਿਹਾੜੇ ਮਨਾ ਸਕਣ।

  •  
  •  
  •  
  •  
  •