ਸੰਸਾਰ ਦੇ ਸਭ ਤੋਂ ਵੱਧ ਪ੍ਰਦੂਸ਼ਿਤ 30 ਸ਼ਹਿਰਾਂ ’ਚੋਂ 22 ਸ਼ਹਿਰ ਭਾਰਤ ਦੇ: ਰਿਪੋਰਟ

ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਕਰਕੇ ਭਾਰਤ ਵਿਚ ਪ੍ਰਦੂਸ਼ਣ ‘ਚ ਥੋੜ੍ਹੀ ਜਿਹੀ ਗਿਰਾਵਟ ਆਈ ਸੀ, ਪਰ ਇਸ ਦੇ ਬਾਵਜੂਦ ਹਾਲੇ ਵੀ ਦੁਨੀਆਂ ਵਿਚ ਭਾਰਤ ਪ੍ਰਦੂਸ਼ਿਤ ਸ਼ਹਿਰਾਂ ਦੇ ਤੌਰ ‘ਤੇ ਗਿਣਿਆ ਜਾ ਰਿਹਾ ਹੈ। ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਦੇ 30 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 22 ਭਾਰਤ ਵਿਚ ਹਨ ਅਤੇ ਦਿੱਲੀ ਵਿਸ਼ਵ ਪੱਧਰ ‘ਤੇ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਵਜੋਂ ਸ਼ੁਮਾਰ ਹੈ। ਇਹ ਰਿਪੋਰਟ ਸਵਿਸ ਸੰਗਠਨ ਆਈ ਕਿਊ ਏਅਰ ਦੁਆਰਾ ‘ਵਰਲਡ ਏਅਰ ਕੁਆਲਿਟੀ ਰਿਪੋਰਟ 2020’ ਦੇ ਰੂਪ ਵਿੱਚ ਤਿਆਰ ਕੀਤੀ ਗਈ ਹੈ, ਜੋ ਵਿਸ਼ਵ ਪੱਧਰ ’ਤੇ ਜਾਰੀ ਕੀਤੀ ਗਈ ਹੈ।

ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਦੀ ਹਵਾ ਵਿੱਚ ਸੁਧਾਰ ਦੇ ਬਾਵਜੂਦ ਇਹ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ 10ਵੇਂ ਸਥਾਨ ’ਤੇ ਹੈ। ਦਿੱਲੀ ਤੋਂ ਇਲਾਵਾ ਦੁਨੀਆਂ ਦੇ 30 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 21 ਹੋਰ ਭਾਰਤੀ ਸ਼ਹਿਰਾਂ ਵਿੱਚ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਬੁਲੰਦਸ਼ਹਿਰ, ਬਿਸਰਖ ਜਲਾਲਪੁਰ, ਨੋਇਡਾ, ਗ੍ਰੇਟਰ ਨੋਇਡਾ, ਕਾਨਪੁਰ, ਲਖਨਊ, ਮੇਰਠ, ਆਗਰਾ ਅਤੇ ਮੁਜ਼ੱਫਰਨਗਰ, ਰਾਜਸਥਾਨ ਵਿੱਚ ਭਿਵਾੜੀ, ਹਰਿਆਣਾ ਦੇ ਫਰੀਦਾਬਾਦ, ਜੀਂਦ , ਹਿਸਾਰ, ਫਤਿਹਾਬਾਦ, ਬਾਂਧਵਾੜੀ, ਗੁਰੂਗ੍ਰਾਮ, ਯਮੁਨਾਨਗਰ, ਰੋਹਤਕ ਅਤੇ ਧਾਰੁਹੇੜਾ ਅਤੇ ਬਿਹਾਰ ਦੇ ਮੁਜ਼ੱਫਰਪੁਰ ਸ਼ਾਮਲ ਹਨ।

  •  
  •  
  •  
  •  
  •