1984 ਦਿੱਲੀ ਸਿੱਖ ਕਤਲੇਆਮ ਦੇ ਅਹਿਮ ਗਵਾਹ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਅੰਦਰ ਮੁੱਖ ਸਾਜਿਸ਼ਕਰਤਾ ਕਾਂਗਰਸੀ ਲੀਡਰ ਜਗਦੀਸ਼ ਟਾਈਟਲਰ ਦੇ ਕੇਸਾਂ ਦੇ ਅਹਿਮ ਗਵਾਹ ਅਭਿਸ਼ੇਕ ਵਰਮਾ ਨੇ ਧਮਕੀਆਂ ਮਿਲਣ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਦੱਖਣੀ ਦਿੱਲੀ ਦੇ ਮੈਦਾਨ ਗੜ੍ਹੀ ਥਾਣੇ ਵਿਚ ਦਰਜ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਈ-ਮੇਲ ਰਾਹੀਂ ਉਨ੍ਹਾਂ ਨੂੰ ਧਮਕੀ ਦੇਣ ਦੀ ਗੱਲ ਕਹੀ ਹੈ। ਵਰਮਾ ਨੇ ਕਿਹਾ ਕਿ ਧਮਕੀ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਉਸ ਨੇ ਕਹੇ ਮੁਤਾਬਕ ਕੰਮ ਨਾ ਕੀਤਾ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।

ਵਰਮਾ ਨੂੰ ਭੇਜੀ ਈਮੇਲ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਭਾਵੇਂ ਸਖ਼ਤ ਸੁਰੱਖਿਆ ਦਿੱਤੀ ਜਾ ਸਕਦੀ ਹੈ ਪਰ ਉਸ ਨੂੰ ਅਦਾਲਤ ਨਹੀਂ ਪਹੁੰਚਣ ਦਿੱਤਾ ਜਾਵੇਗਾ। ਜੇ ਉਹ ਗਵਾਹ ਵਜੋਂ ਨਾਮ ਵਾਪਸ ਨਹੀਂ ਲੈਂਦਾ, ਤਾਂ ਉਸ ਦੀ ਕਾਰ ਅਤੇ ਘਰ ਆਰਡੀਐੱਕਸ ਵਿਸਫੋਟਕ ਨਾਲ ਉਡਾ ਦਿੱਤੇ ਜਾਣਗੇ। ਵਰਮਾ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ ਅਤੇ ਉਸ ਨੇ ਅਦਾਲਤ ਨੂੰ ਦੱਸਿਆ ਗਿਆ। ਕਿਹਾ ਜਾਂਦਾ ਹੈ ਕਿ ਵਰਮਾ ਤੋਂ ਮਿਲੀ ਸ਼ਿਕਾਇਤ ‘ਤੇ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਵਰਮਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸਨੇ ਕੁਝ ਕਾਂਗਰਸੀ ਵਰਕਰਾਂ ਨੂੰ ਇਸ ਧਮਕੀ ਭਰੇ ਸੰਦੇਸ਼ ਦਾ ਹਿੱਸਾ ਦੱਸਿਆ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਪਿਛਲੇ ਸਾਲ, ਦਿੱਲੀ ਹਾਈ ਕੋਰਟ ਨੇ ਵਿਵਾਦਤ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਨੂੰ ਤਿੰਨ ਸੁਰੱਖਿਆ ਕਰਮਚਾਰੀ ਚੌਵੀ ਘੰਟੇ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤੇ ਸਨ।

  •  
  •  
  •  
  •  
  •