ਕੋਰੋਨਾ ਸਰਕਾਰ ਦਾ ‘ਆਗਿਆਕਾਰੀ ਪੁੱਤ’, ਜਿਥੇ ਹੁਕਮ ਕਰਦੀ ਹੈ, ਉੱਥੇ ਹੀ ਪਹੁੰਚਦਾ ਹੈ: ਜਥੇਦਾਰ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ’ਚ ਸ਼ਿਰਕਤ ਲਈ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਇਸੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੋਰੋਨਾ ਬਾਰੇ ਬੋਲਦੇ ਹੋਏ ਕਿਹਾ ਕਿ ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤਰ ਹੈ ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ਕੋਰੋਨਾ ਉੱਥੇ ਹੀ ਚਲਾ ਜਾਂਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਥੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਮੂਹਿਕ ਇਕੱਠਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 31 ਮਾਰਚ ਤੱਕ ਸਾਰੀਆਂ ਸਿਆਸੀ ਰੈਲੀਆਂ ‘ਤੇ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਅਥਾਹ ਸ਼ਰਧਾ ‘ਤੇ ਨਹੀਂ ਕਿਸੇ ਰੋਗ ਦਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ ਅਤੇ ਪਬਲਿਕ ਆਪਣਾ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਜਦੋਂ ਹੋਲਾ ਮੁਹੱਲਾ ਨੂੰ ਲੈਕੇ ਵੀ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਦੇ ਨਿਰਦੇਸ਼ ਦਿੱਤੇ ਸਨ ਤਾਂ ਐੱਸਜੀਪੀਸੀ ਨੇ ਸਵਾਲ ਚੁੱਕੇ ਸਨ।

ਬੀਜੇਪੀ ਦੇ ਸੂਬਾ ਬੁਲਾਰੇ ਅਨਿਲ ਸਰੀਨ ਨੇ ਜਥੇਦਾਰ ਦੇ ਬਿਆਨ ‘ਤੇ ਇਤਰਾਜ਼ ਜਤਾਇਆ ਹੈ ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਕਿਹਾ ਸੀ ਕੀ ਪੰਜਾਬ ਵਿੱਚ ਕੋਰੋਨਾ ਦੀ ਵਜ੍ਹਾਂ ਕਰਕੇ ਸਖ਼ਤੀ ਕੀਤੀ ਜਾ ਰਹੀ ਹੈ ਇਸ ਵਿੱਚ ਕੇਂਦਰ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ ਇਹ ਸਖ਼ਤੀ ਅਤੇ ਗਾਈਡ ਲਾਈਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ।

  • 99
  •  
  •  
  •  
  •