ਹਿੰਦੁਸਤਾਨ ਅੰਦਰ ਸਿੱਖਾਂ ਸਮੇਤ ਘੱਟ ਗਿਣਤੀਆਂ ਨੂੰ ਵੱਡਾ ਖ਼ਤਰਾ: ਜਥੇਦਾਰ ਹਰਪ੍ਰੀਤ ਸਿੰਘ

ਅਜੋਕੇ ਸਮੇਂ ਅੰਦਰ ਭਾਰਤੀ ਜਨਤਾ ਪਾਰਟੀ ਧਰੁਵੀਕਰਨ ਦੀ ਰਾਜਨੀਤੀ ਅਪਣਾਈ ਜਾ ਰਹੀ ਹੈ ਜਿਸ ਕਾਰਣ ਸਿੱਖ ਅਤੇ ਹੋਰ ਘੱਟ ਗਿਣਤੀਆਂ ਲਈ ਖ਼ਤਰਾ ਬਣ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਹਰੇਕ ਸੰਸਥਾ ਦਾ ਰਾਜਸੀਕਰਨ ਹੋ ਚੁੱਕਾ ਹੈ, ਜਿਸ ਕਾਰਨ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ ਕਿ ਹਿੰਦੁਸਤਾਨ ਅੰਦਰ ਸਿੱਖਾਂ ਦੀ ਹੋਂਦ ਖ਼ਤਰੇ ਵਿਚ ਪੈਣ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲਾਲ ਕਿਲ੍ਹੇ ਦੀ ਘਟਨਾ ਵਿਚ ਨੌਜਵਾਨਾਂ ਦਾ ਪੱਖ ਲਿਆ ਤੇ ਕਿਹਾ ਕਿ ਨੌਜਵਾਨਾਂ ਨੇ ਕੋਈ ਗੁਨਾਹ ਨਹੀਂ ਕੀਤਾ।

ਉਨ੍ਹਾਂ ਕਿਹਾ ਇਸ ਤੋਂ ਵੱਧ ਅਫ਼ਸੋਸ ਵਾਲੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਅੱਜ ਪ੍ਰੈੱਸ ਮੀਡੀਆ ਨਿਆਂਪਾਲਿਕਾ ਪੁਲਿਸ ਪ੍ਰਸ਼ਾਸਨ ਸਮੇਤ ਦੇਸ਼ ਦੇ ਸਮੁੱਚੇ ਢਾਂਚੇ ਉੱਪਰ ਰਾਜਨੀਤੀ ਭਾਰੂ ਹੋ ਰਹੀ ਹੈ, ਜਿਸ ਕਰ ਕੇ ਘੱਟ ਗਿਣਤੀਆਂ ਲਈ ਖ਼ਤਰੇ ਦਾ ਮਾਹੌਲ ਸਿਰਜਿਆ ਗਿਆ ਹੈ, ਉਨ੍ਹਾਂ ਕਿਹਾ ਜਿੱਥੇ ਧਰਮ ਰਾਜਨੀਤੀ ਤੋਂ ਉੱਪਰ ਹੋਣਾ ਚਾਹੀਦਾ ਹੈ, ਉੱਚੀ ਸਿਆਸਤ ਤੋਂ ਵੀ ਉੱਪਰ ਸਮਾਜ ਹੋਣਾ ਚਾਹੀਦਾ ਹੈ ਤਾਂ ਕਿ ਲੋਕਾਂ ਨਾਲ ਧੋਖਾਧੜੀ ਨਾ ਹੋ ਸਕੇ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਮੰਨ ਲੈਣਾ ਚਾਹੀਦਾ ਹੈ।

  • 1.1K
  •  
  •  
  •  
  •