ਦਿੱਲੀ: ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬੁੱਤ ਸਥਾਪਤ ਕਰਨ ਦੀ ਤਜਵੀਜ਼ ਦਾ ਵਿਰੋਧ

ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰ ਗੁਰੂ ਸਾਹਿਬ ਦੀ ਯਾਦ ਵਿਚ ਬੁੱਤ ਸਥਾਪਤ ਕੀਤੇ ਜਾਣ ਦਾ ਸਖਤ ਨੋਟਿਸ ਲੈਂਦਿਆਂ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ੍ਰੋਮਣੀ ਗੁਰਦੁਆਰਾ ਕਮੇਟੀ ਨੇ ਵਿਰੋਧ ਕੀਤਾ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫਤਰ ਨੂੰ ਪੱਤਰ ਭੇਜ ਕੇ ਆਪਣਾ ਰੋਸ ਦਰਜ ਕਰਾਇਆ ਹੈ। ਸ਼੍ਰੋਮਣੀ ਕਮੇਟੀ ਨੇ ਵੀ ਇਸ ਸਬੰਧੀ ਰੋਸ ਪ੍ਰਗਟਾਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ‘ਚ ਮੂਰਤੀ ਲਈ ਕੋਈ ਥਾਂ ਨਹੀਂ ਹੈ ਅਤੇ ਇਹ ਸਿੱਖੀ ਸਿਧਾਂਤ ਦੇ ਖਿਲਾਫ ਹੈ।

ਦਰਅਸਲ ਇਹ ਖ਼ਬਰ ਹਾਲੇ ਚਰਚਾ ਦਾ ਵਿਸ਼ਾ ਹੈ। ਇਸ ਸਬੰਧੀ ਪ੍ਰਕਾਸ਼ਿਤ ਹੋਈ ਇਕ ਖ਼ਬਰ ਨੇ ਵੀ ਮਾਮਲੇ ਨੂੰ ਹੋਰ ਭਖਾਇਆ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਇਸ ਸਬੰਧੀ ਚਰਚਾ ਦਾ ਸਖਤ ਵਿਰੋਧ ਕਰਦਿਆਂ ਰੋਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੀ ਬੁੱਤ ਸਥਾਪਤ ਕਰਨ ਦੀ ਯੋਜਨਾ ਹੈ ਤਾਂ ਇਹ ਸਿੱਖ ਧਰਮ ਵਿਰੁੱਧ ਮਨਮਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਗੁਰੂ ਸਾਹਿਬ ਦੀ ਕੋਈ ਯਾਦਗਾਰ ਬਣਾਉਣਾ ਚਾਹੁੰਦੀ ਹੈ ਤਾਂ ਉਹ ਵਿਰਾਸਤ-ਏ-ਖਾਲਸਾ ਦੀ ਤਰਜ਼ ’ਤੇ ਬਣਾਈ ਜਾਵੇ

ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇਕ ਪੱਤਰ ਭੇਜ ਕੇ ਗੁਰਦੁਆਰਾ ਸੀਸਗੰਜ ਦੇ ਨੇੜੇ ਗੁਰੂ ਸਾਹਿਬ ਦਾ ਬੁੱਤ ਲਾਉਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਬੁੱਤ ਪੂਜਾ ਸਿੱਖ ਸਿਧਾਂਤਾਂ ਖ਼ਿਲਾਫ਼ ਹੈ। ਗੁਰਦੁਆਰਾ ਸੀਸਗੰਜ ਦੇ ਬਾਹਰ ਚਾਂਦਨੀ ਚੌਕ ਵਿਚ ਅਜਿਹਾ ਕੋਈ ਨਿਰਮਾਣ ਨਹੀਂ ਕੀਤਾ ਜਾਣਾ ਚਾਹੀਦਾ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇ। ਉਨ੍ਹਾਂ ਹੈਰਾਨੀ ਪ੍ਰਗਟਾਈ ਹੈ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਕਿਸੇ ਵੀ ਯੋਜਨਾ ਬਾਰੇ ਦਿੱਲੀ ਕਮੇਟੀ ਨੂੰ ਭਰੋਸੇ ਵਿਚ ਲੈਣ ਦਾ ਯਤਨ ਨਹੀਂ ਕੀਤਾ ਹੈ।

  • 121
  •  
  •  
  •  
  •