ਸਿੱਖ ਜਥੇਬੰਦੀਆਂ ਵੱਲੋਂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ

ਕੇਂਦਰੀ ਸਿੰਘ ਸਭਾ 28 ਸੈਕਟਰ ਚੰਡੀਗੜ੍ਹ ਵਿਖੇ ਅਕਾਲ ਯੂਥ ਵੱਲੋਂ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਤੇ ਅਕਾਲ ਯੂਥ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਅਤੇ ਭਾਈ ਸਤਵੰਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਅੰਬ ਸਾਹਿਬ ਦੀ ਸੈਣੀ ਮਾਜਰਾ (ਨੇੜੇ ਏਅਰਪੋਰਟ) ਦੀ ਬਹੁ-ਕਰੋੜੀ ਜ਼ਮੀਨ ਵੇਚੀ ਜਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਗੁਰੁ ਘਰ ਦੀ ਜ਼ਮੀਨਾਂ ਨੂੰ ਆਪਣੇ ਨੀਜੀ ਮੁਫਾਦਾਂ ਲਈ ਵੇਚਣਾ ਬੇਹੱਦ ਸ਼ਰਮਨਾਕ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 2012/2013 ਦਰਮਿਆਨ ਵੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ 19 ਕਰੋੜ 36 ਲੱਖ ਦੀ ਵੇਚੀ ਗਈ ਸੀ। ਜਿਸ ਦੀ ਅੱਜ ਕੀਮਤ 66 ਕਰੋੜ ਹੈ ਇਸ ਦੇ ਬਦਲੇ ਸ਼੍ਰੋਮਣੀ ਕਮੇਟੀ ਨੇ ਮਾਲੇਰਕੋਟਲਾ ਵਿੱਖੇ 14 ਕਰੋੜ ਦੀ ਜ਼ਮੀਨ ਖਰੀਦੀ ਸੀ। ਜਿਸ ਦੀ ਅੱਜ ਕੀਮਤ ਸਿਰਫ 9 ਕਰੋੜ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਸ਼੍ਰੋਮਣੀ ਕਮੇਟੀ ਨੇ ਬਾਦਲਾਂ ਦੇ ਇਸ਼ਾਰੇ ਤੇ ਗੁਰਦੁਆਰਾ ਸਾਹਿਬ ਨੂੰ ਕਰੋੜਾਂ ਦਾ ਘਾਟਾ ਪਵਾਇਆ ਤੇ ਗੋਲਕ ਦੀ ਲੁੱਟ ਕੀਤੀ ਜਾ ਰਹੀ ਹੈ। ਕੁੱਝ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ 59 ਲੱਖ ਦਾ ਬਜਟ ਬਾਸ ਕੀਤਾ ਗਿਆ , ਜੋ ਕਿ 40 ਕਰੋੜ 66 ਲੱਖ ਘਾਟੇ ਵਾਲਾ ਬਜਟ ਸੀ। ਇਹੋ ਜਾ ਸਿੱਖ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਗੁਰੁ ਦੀ ਗੋਲਕ ਨੂੰ ਘਾਟਾ ਪਿਆ ਹੋਵੇ।

ਇਸ ਤੋਂ ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਦੇ ਬਾਬਤ ਕੋਈ ਜਵਾਬ ਨਹੀਂ ਦਿੱਤਾ ਗਿਆ, ਸੋ ਇੰਨ੍ਹਾਂ ਨੂੰ ਆਪਣੇ ਆਹੁਦਿਆਂ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀ। ਜਿਸ ਦੇ ਵਿਰੋਧ ਵਿੱਚ ਅਕਾਲ ਯੂਥ ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ 10 ਅਪ੍ਰੈਲ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਜਾਏਗਾ ਅਤੇ ਜਲਦ ਹੀ ਪੁੱਡਾ/ਗਮਾਡਾ ਨਾਲ ਸਬੰਧਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਜਾਏਗੀ ਤਾਂ ਕਿ ਗੁ.ਅੰਬ ਸਾਹਿਬ ਦੀ ਜ਼ਮੀਨ ਨੂੰ ਵੇਚਣੋਂ ਰੋਕਿਆ ਜਾ ਸਕੇ। ਇਸ ਮੌਕੇ ਦੇ ਉੱਤੇ ਵਕੀਲ ਦਿਲਸ਼ੇਰ ਸਿੰਘ, ਵਕੀਲ ਅਮਰ ਸਿੰਘ ਚਾਹਲ, ਭਾਈ ਗੁਰਿੰਦਰ ਸਿੰਘ, ਮਾ. ਦਵਿੰਦਰ ਸਿੰਘ ਅਤੇ ਵੱਡੀ ਗਿਣਤੀ ਚ ਸਿੱਖ ਨੌਜਵਾਨ ਹਾਜ਼ਰ ਸਨ ।

  • 510
  •  
  •  
  •  
  •