ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਜਾਰੀ ਕੀਤਾ ਗਿਆ ਹੈ। ਸਿੱਕਾ ਜਾਰੀ ਕਰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਰੀ ਕੀਤੇ ਗਏ ਇਸ ਸਿੱਕੇ ’ਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਤੇ ਸ਼ਹੀਦੀ ਅਸਥਾਨ ਦੀਆਂ ਤਸਵੀਰਾਂ ਛਾਪੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਸਿੱਕੇ 10 ਤੇ 20 ਗ੍ਰਾਮ ਦੋ ਕਿਸਮ ਦੇ ਤਿਆਰ ਕੀਤੇ ਗਏ ਹਨ ਤੇ ਪਹਿਲਾਂ 1200 ਸਿੱਕੇ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਿੱਕਾ ਗੁਰਦੁਆਰਾ ਬੰਗਲਾ ਸਾਹਿਬ ਤੇ ਗੁਰਦੁਆਰਾ ਸੀਸਗੰਜ ਸਾਹਿਬ ’ਤੇ ਗੁਰਦੁਆਰਾ ਸਾਹਿਬਾਨ ਵਿੱਚ ਉਪਲੱਬਧ ਹੋਵੇਗਾ। ਸਿਰਸਾ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸੰਦੇਸ਼ ਦਾ ਮੈਟਰੋ ਤੇ ਹਵਾਈ ਜਹਾਜ਼ਾਂ ਵਿੱਚ ਵੀ ਪ੍ਰਚਾਰ ਹੋਵੇਗਾ ਤੇ ਏਅਰਪੋਰਟ ਸਮੇਤ ਹਰ ਅਹਿਮ ਜਨਤਕ ਥਾਂ ’ਤੇ ਗੁਰੂ ਸਾਹਿਬ ਦੇ ਸੰਦੇਸ਼ ਦੇ ਪ੍ਰਚਾਰ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

  • 66
  •  
  •  
  •  
  •