ਪਾਕਿਸਤਾਨ ਵੱਲੋਂ ਵਿਸਾਖੀ ਲਈ 1100 ਸਿੱਖਾਂ ਨੂੰ ਵੀਜ਼ੇ ਜਾਰੀ

ਭਾਰਤ ਵਿਚ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ 12 ਤੋਂ 22 ਅਪ੍ਰੈਲ 2021 ਤੱਕ ਦੇ ਵਿਸਾਖੀ ਤਿਉਹਾਰ ਵਿਚ ਸ਼ਾਮਲ ਹੋਣ ਲਈ ਭਾਰਤ ਤੋਂ 1100 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਪਾਕਿਸਤਾਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਪਾਕਿਸਤਾਨ ਜਾਣ ਵਾਲੇ ਇਨ੍ਹਾਂ ਸ਼ਰਧਾਲੂਆਂ ਨੂੰ 72 ਘੰਟੇ ਪਹਿਲਾਂ ਕਰੋਨਾ ਦੀ ਨੈਗੇਟਿਵ ਰਿਪੋਰਟ ਦੇਣੀ ਲਾਜ਼ਮੀ ਕੀਤੀ ਗਈ ਹੈ।

ਹਾਈ ਕਮਿਸ਼ਨ ਨੇ ਕਿਹਾ ਕਿ 1974 ਦੇ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ‘ਤੇ ਪਾਕਿਸਤਾਨ-ਭਾਰਤ ਪ੍ਰੋਟੋਕਾਲ ਦੀ ਵਿਵਸਥਾ ਦੇ ਤਹਿਤ ਭਾਰਤ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਵੱਖ-ਵੱਖ ਧਾਰਮਿਕ ਤਿਉਹਾਰ ਮਨਾਉਣ ਪਾਕਿਸਤਾਨ ਜਾਂਦੇ ਹਨ। ਇਹ ਵੀਜ਼ਾ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਮਹੱਤਵ ਨੂੰ ਵੇਖਦੇ ਹੋਏ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।

  • 120
  •  
  •  
  •  
  •