ਪ੍ਰਦਰਸ਼ਨਕਾਰੀਆਂ ਦੀ ਦੁਕਾਨਦਾਰਾਂ ਨਾਲ ਖੂਨੀ ਝੜਪ

ਹੁਸ਼ਿਆਰਪੁਰ: ਗੁਰੂ ਰਵਿਦਾਸ ਦਾ ਮੰਦਰ ਢਾਹੁਣ ਵਿਰੁਧ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਮੁਕੇਰੀਆਂ ਦੇ ਦੁਕਾਨਦਾਰਾਂ ਵਿਚ ਅੱਜ ਹੋਈ ਝੜਪ ਵਿਚ ਕਈ ਜ਼ਖਮੀ ਹੋ ਗਏ। ਦਿੱਲੀ ਵਿਖੇ ਢਾਹੇ ਗਏ 500 ਸਾਲਾ ਪੁਰਾਣਾ ਗੁਰੂ ਰਵਿਦਾਸ ਮੰਦਰ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰਦਰਸ਼ਨਕਾਰੀ ਸ਼ਹਿਰ ਵਿਚ ਮਾਰਚ ਕਰਦੇ ਹੋਏ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕਰ ਰਹੇ ਸਨ ਤਾਂ ਦੁਕਾਨਦਾਰਾਂ ਅਤੇ ਪ੍ਰਦਰਸ਼ਨਕਾਰੀਆਂ ਵਿਚ ਆਪਸੀ ਝੜਪ ਹੋ ਗਈ।
ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਵਿਚ ਹੋਈ ਝੜਪ ਵਿਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਪੁਲਿਸ ਨੂੰ ਸਥਿਤੀ ਉਤੇ ਕਾਬੂ ਪਾਉਣ ਲਈ ਹਵਾਈ ਗੋਲੀ ਚਲਾਉਣੀ ਪਈ। ਇਸ ਝੜਪ ਹੋਈ ਜਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

  • 74
  •  
  •  
  •  
  •