ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਕਰਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਤੋਂ ਮੁਫ਼ਤ ਬੱਸ ਚਲਾਉਣ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਬੱਸ ਸਵੇਰੇ ਅੱਠ ਵਜੇ ਸਾਰਾਗੜ੍ਹੀ ਸਰਾਂ ਦੇ ਕੋਲੋਂ ਚੱਲਿਆ ਕਰੇਗੀ ਅਤੇ ਸ਼ਾਮ ਨੂੰ ਇਹ ਬੱਸ ਕਰਤਾਰਪੁਰ ਕਾਰੀਡੋਰ ਤੋਂ ਚੱਲ ਕੇ ਅੰਮ੍ਰਿਤਸਰ ਸਾਹਿਬ ਵਾਪਸ ਪੁੱਜਿਆ ਕਰੇਗੀ।
ਉਨ੍ਹਾਂ ਕਿਹਾ ਕਿ ਇਸ ਬੱਸ ‘ਚ ਸਫ਼ਰ ਕਰਨ ਵਾਲੇ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਅੱਜ ਇੱਕ ਬੱਸ ਰਵਾਨਾ ਹੋਈ ਹੈ ਪਰ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਬੱਸਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ।

  • 188
  •  
  •  
  •  
  •