16 ਮਾਰਚ ਨੂੰ ਕੈਪਟਨ ਕਰਨਗੇ ਕਈ ਵੱਡੇ ਐਲਾਨ: ਤਿ੍ਪਤ ਬਾਜਵਾ


ਜਿਉਂ ਜਿਉਂ ਪੰਜਾਬ ਦੀਆਂ ਅਸੰਬਲੀ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਪੰਜਾਬ ਦੀਆਂ ਸਿਆਸੀ ਧਿਰਾਂ ਵੀ ਪੱਬਾਂ ਭਾਰ ਹੋ ਰਹੀਆਂ ਹਨ। ਜਿੱਥੇ ਵਿਰੋਧੀ ਧਿਰਾਂ ਨੇ ਲੋਕਾਂ ਨੂੰ ਲੁਭਾਉਣ ਲਈ ਆਪੋ-ਅਪਣੇ ਢੰਗ-ਤਰੀਕਿਆਂ ਨਾਲ ਹੰਬਲੇ ਮਾਰ ਰਹੀਆਂ ਨੇ, ਉਥੇ ਸਰਕਾਰ ਨੇ ਵੀ ਅਪਣੀਆਂ ਸਰਗਰਮੀਆਂ ਵਧਾ ਦਿਤੀਆਂ ਹਨ।
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਣਿਆ ਤਿੰਨ ਸਾਲ ਦਾ ਸਮਾਂ ਪੂਰਾ ਹੋਣ ਵਾਲਾ ਹੈ। ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨੇ ਕਈ ਵਾਅਦੇ ਕੀਤੇ ਗਏ ਸਨ। ਇਨ੍ਹਾਂ ਵਾਅਦਿਆਂ ਸਬੰਧੀ ਆਉਂਦੀ 16 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਡੇ ਐਲਾਨ ਕਰਨ ਜਾ ਰਹੇ ਹਨ।
ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਚੌਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕਈ ਵਾਅਦੇ ਸਰਕਾਰ ਨੇ ਪੂਰੇ ਕਰ ਦਿਤੇ ਹਨ ਜਦਕਿ ਰਹਿੰਦੇ ਵਾਅਦਿਆਂ ਨੂੰ ਵੀ ਆਉਂਦੇ ਦਿਨਾਂ ਵਿਚ ਪੂਰਾ ਕਰ ਦਿਤਾ ਜਾਵੇਗਾ।

  •  
  •  
  •  
  •  
  •