ਕਰੋਨਾਵਾਇਰਸ: ਵਿਸ਼ਵ ਭਰ ‘ਚ 10 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ, ਢਾਈ ਲੱਖ ਦੇ ਕਰੀਬ ਪਾਜ਼ੀਟਿਵ ਕੇਸ

ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਸ਼ੁੱਕਰਵਾਰ ਸਵੇਰ ਤਕ 179 ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਹੁਣ ਤਕ 10,049 ਲੋਕਾਂ ਦੀ ਮੌਤ ਹੋ ਚੁੱਕੀ ਹੈ। 2,45,670 ਲੋਕ ਕੋਰੋਨਾ ਵਾਇਰਸ ਪਾਜੀਟਿਵ ਪਾਏ ਗਏ ਹਨ।
ਇਟਲੀ ‘ਚ ਚੀਨ ਨਾਲੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਹੁਣ ਤਕ 3405, ਜਦਕਿ ਚੀਨ ‘ਚ 3208 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ। ਇਟਲੀ ‘ਚ ਕੋਰੋਨਾ ਵਾਇਰਸ ਦੇ ਹੁਣ ਤਕ ਕੁਲ 41,035 ਲੋਕ ਪਾਜੀਟਿਵ ਪਾਏ ਗਏ ਹਨ, ਜਦਕਿ 2498 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਚੀਨ ‘ਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 80,967 ਹੈ ਅਤੇ ਪਿਛਲੇ ਇੱਕ ਹਫ਼ਤੇ ‘ਚ ਚੀਨ ਅੰਦਰ ਕੋਰੋਨਾ ਦੇ ਫੈਲਾਅ ‘ਤੇ ਕਾਫੀ ਹੱਦ ਤਕ ਰੋਕ ਲੱਗ ਗਈ ਹੈ।
ਈਰਾਨ ‘ਚ ਹੁਣ ਤਕ 18,407 ਪਾਜੀਟਿਵ ਮਰੀਜ਼ ਮਿਲ ਚੁੱਕੇ ਹਨ, ਜਿਨ੍ਹਾਂ ‘ਚੋਂ 1284 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪਾਕਿਸਤਾਨ ‘ਚ ਕੋਰੋਨਾ ਦੇ ਪਾਜੀਟਿਵ ਕੇਸਾਂ ਦੀ ਗਿਣਤੀ 454 ਹੋ ਚੁੱਕੀ ਹੈ। ਇਨ੍ਹਾਂ ‘ਚੋਂ ਦੋ ਲੋਕਾਂ ਦੀ ਮੌਤ ਹੋਈ ਹੈ।
ਅਮਰੀਕਾ ‘ਚ ਕੋਰੋਨਾ ਵਾਇਰਸ ਦੇ 14,339 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ‘ਚੋਂ 217 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਸਮੇਂ ਸਪੇਨ ‘ਚ ਕੋਰੋਨਾ ਵਾਇਰਸ ਦੇ ਪਾਜੀਟਿਵ ਕੇਸਾਂ ਦੀ ਗਿਣਤੀ 18,077 ਹੈ ਅਤੇ 877 ਲੋਕਾਂ ਦੀ ਮੌਤ ਹੋ ਚੁੱਕੀ ਹੈ। 939 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

  • 109
  •  
  •  
  •  
  •